ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਵਣ ਰੇਂਜ ਦਫਤਰ ਨਵਾਂਸ਼ਹਿਰ ਮੂਹਰੇ ਰੋਸ ਧਰਨਾ
ਨਵਾਂਸ਼ਹਿਰ, 3 ਅਗਸਤ (ਹਰਮਿੰਦਰ ਸਿੰਘ ਪਿੰਟੂ) - ਜੰਗਲਾਤ ਵਰਕਰ ਯੂਨੀਅਨ ਪੰਜਾਬ ਰੇਂਜ ਨਵਾਂਸ਼ਹਿਰ ਦੇ ਸਮੂਹ ਸਾਥੀਆਂ ਨੇ ਵਣ ਰੇਂਜ ਦਫ਼ਤਰ ਨਵਾਂਸ਼ਹਿਰ ਅੱਗੇ ਰੁਕੀਆਂ ਤਨਖਾਹਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਪ੍ਰਧਾਨਗੀ ਰੇਂਜ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਅਤੇ ਕਸ਼ਮੀਰ ਲਾਲ ਵੱਲੋਂ ਕੀਤੀ ਗਈ।
ਨਵਾਂਸ਼ਹਿਰ, 3 ਅਗਸਤ (ਹਰਮਿੰਦਰ ਸਿੰਘ ਪਿੰਟੂ) - ਜੰਗਲਾਤ ਵਰਕਰ ਯੂਨੀਅਨ ਪੰਜਾਬ ਰੇਂਜ ਨਵਾਂਸ਼ਹਿਰ ਦੇ ਸਮੂਹ ਸਾਥੀਆਂ ਨੇ ਵਣ ਰੇਂਜ ਦਫ਼ਤਰ ਨਵਾਂਸ਼ਹਿਰ ਅੱਗੇ ਰੁਕੀਆਂ ਤਨਖਾਹਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਪ੍ਰਧਾਨਗੀ ਰੇਂਜ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਅਤੇ ਕਸ਼ਮੀਰ ਲਾਲ ਵੱਲੋਂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਹਰਮੇਸ਼ ਲਾਲ ਨੇ ਦੱਸਿਆ ਕਿ ਪਿਛਲੇ ਚਾਰ ਪੰਜ ਮਹੀਨੇ ਤੋਂ ਤਨਖਾਹ ਨਹੀਂ ਦਿੱਤੀਆਂ ਗਈਆਂ ਜਿਸ ਕਾਰਨ ਵਰਕਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਰਕਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਤਨਖਾਹਾਂ ਜਲਦੀ ਦਿੱਤੀਆਂ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਲਗਾਤਾਰ ਧਰਨਾ ਦਿੱਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਵਣ ਰੇਂਜ ਅਫਸਰ ਦੀ ਹੋਵੇਗੀ। ਧਰਨੇ ਵਿੱਚ ਸ਼ਾਮਲ ਕਮੇਟੀ ਮੈਂਬਰ ਜਰਨੈਲ ਸਿੰਘ, ਸਨੀ, ਰਾਜ ਕੁਮਾਰ, ਗੁਰਮੇਜ ਆਦਿ ਹਾਜ਼ਰ ਸਨ।