ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ 7 ਨੂੰ ਪਹੁੰਚਣਗੇ ਬਲਾਚੌਰ - ਅਜੇ ਮੰਗੂਪੁਰ
ਬਲਾਚੌਰ, 3 ਅਗਸਤ (ਨਰੇਸ਼ ਧੌਲ)- ‘ਹਰ ਬੂਥ ਕਾਂਗਰਸ ਮਜਬੂਤ’ ਮੁਹਿੰਮ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਲਾਚੌਰ ਚੌਧਰੀ ਪੈਲਸ ਵਿਖੇ 7 ਅਗਸਤ ਨੂੰ ਸਵੇਰੇ 9 ਵਜੇ ਪਹੁੰਚ ਰਹੇ ਹਨ। ਉਨ੍ਹਾਂ ਦੀ ਇਸ ਫੇਰੀ ਦੌਰਾਨ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਲਾ ਮਿਸਾਲ ਇਕੱਠ ਕੀਤਾ ਜਾਵੇਗਾ।
ਬਲਾਚੌਰ, 3 ਅਗਸਤ (ਨਰੇਸ਼ ਧੌਲ)- ‘ਹਰ ਬੂਥ ਕਾਂਗਰਸ ਮਜਬੂਤ’ ਮੁਹਿੰਮ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਲਾਚੌਰ ਚੌਧਰੀ ਪੈਲਸ ਵਿਖੇ 7 ਅਗਸਤ ਨੂੰ ਸਵੇਰੇ 9 ਵਜੇ ਪਹੁੰਚ ਰਹੇ ਹਨ। ਉਨ੍ਹਾਂ ਦੀ ਇਸ ਫੇਰੀ ਦੌਰਾਨ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਲਾ ਮਿਸਾਲ ਇਕੱਠ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚੌਧਰੀ ਅਜੇ ਮੰਗੂਪੁਰ ਨੇ ਕਰਦਿਆਂ ਹੋਇਆਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਸਮੁੱਚੀ ਕਾਂਗਰਸ ਲੀਡਰਸ਼ਿਪ ਵੱਲੋਂ ਪਾਰਟੀ ਨੂੰ ਜੜਾਂ ਤੋਂ ਮਜਬੂਤ ਕਰਨ ਲਈ ਵੱਖ-ਵੱਖ ਮੁਹਿੰਮਾਂ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਤੇ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ ਕਿਉਂਕਿ ਮੌਜੂਦਾ ਆਪ ਸਰਕਾਰ ਵੱਲੋਂ ਸਮੁੱਚੇ ਪੰਜਾਬ ਦੇ ਕੀਤੇ ਗਏ ਬਦਤਰ ਹਾਲਾਤ ਤੋਂ ਅੱਜ ਹਰ ਪੰਜਾਬ ਵਾਸੀ ਚਿੰਤਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਧੌਲ ਸਾਬਕਾ ਸਰਪੰਚ, ਸਰਦਾਰਾ ਸਿੰਘ ਮਾਜਰਾ ਜੱਟਾਂ ਸਾਬਕਾ ਸਰਪੰਚ, ਬਲਵੰਤ ਸਿੰਘ ਆਦਿ ਹਾਜ਼ਰ ਸਨ।