05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਲਗਪਗ ਤੈਅ - ਰਮੇਸ਼ ਅਟਾਰੀ

ਕਟਾਰੀਆਂ, 3 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸ ਆਗੂ ਰਮੇਸ਼ ਅਟਾਰੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸਾਥੀਆਂ ਨਾਲ ਵੱਖ-ਵੱਖ ਪਿੰਡਾਂ ’ਚ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਚੋਣ ਮੀਟਿੰਗਾਂ ਕਰਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਵਲੋਂ ਲਗਾਏ ਜਾਂਦੇ ਝੂਠੇ ਲਾਰਿਆ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ।

Ad Position 21
No active advertisement
ਅਜੀਤ ਡੈਸਕ 04-08-2026
ਕਟਾਰੀਆਂ, 3 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਾਂਗਰਸ ਆਗੂ ਰਮੇਸ਼ ਅਟਾਰੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸਾਥੀਆਂ ਨਾਲ ਵੱਖ-ਵੱਖ ਪਿੰਡਾਂ ’ਚ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਚੋਣ ਮੀਟਿੰਗਾਂ ਕਰਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਵਲੋਂ ਲਗਾਏ ਜਾਂਦੇ ਝੂਠੇ ਲਾਰਿਆ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦਕਿ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ। ਸੀਨੀਅਰ ਤੇ ਨਿਧੱੜਕ ਕਾਂਗਰਸੀ ਆਗੂ ਰਮੇਸ਼ ਅਟਾਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜਬਾਗ ਦਿਖਾ ਕੇ ਤੇ ਪੰਜਾਬ ਵਿੱਚ ਬਦਲਾਅ ਲਿਆਉਣ ਦਾ ਨਾਅਰਾ ਦੇ ਪੰਜਾਬ ਦੀ ਸਤਾ ’ਤੇ ਕਾਬਜ ਹੋਈ ਆਪ ਸਰਕਾਰ ਨੇ ਬਦਲਾਅ ਤਾਂ ਕੀ ਲਿਆਉਣਾ ਸੀ ਸਗੋਂ ਸਰਕਾਰ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ। ਰਮੇਸ਼ ਅਟਾਰੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਮੁੜ ਹਰ ਵਰਗ ਦੇ ਲੋਕਾਂ ਨੂੰ ਲਾਭਪਾਤਰੀ ਸਹੂਲਤਾਂ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ ਅਗਲੀ ਖ਼ਬਰ ਆਖ਼ਰ ਖੁਲ੍ਹ ਹੀ ਗਏ ਪਿੰਡ ਕੌਲਗੜ੍ਹ ਵਿਖੇ ਅਣਡਿੱਠ ਕੀਤੇ ਸੜਕੀ ਟੁਕੜੇ ਦੇ ਭਾਗ...
Ad Position 24
No active advertisement