ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ
ਬੰਗਾ, 3 ਅਗਸਤ (ਧਰਮਵੀਰ ਪਾਲ) - ਥਾਣਾ ਸਿਟੀ ਬੰਗਾ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਮੁੱਖ ਥਾਣਾ ਅਫਸਰ ਐਸ.
ਬੰਗਾ, 3 ਅਗਸਤ (ਧਰਮਵੀਰ ਪਾਲ) - ਥਾਣਾ ਸਿਟੀ ਬੰਗਾ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਮੁੱਖ ਥਾਣਾ ਅਫਸਰ ਐਸ. ਐਚ. ਓ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਏ.ਐਸ.ਆਈ. ਸ਼ਮਸ਼ੇਰ ਬਹਾਦਰ ਸਮੇਤ ਸਾਥੀ ਕਰਮਚਾਰੀ ਗਸ਼ਤ ’ਤੇ ਸਨ। ਜਦੋਂ ਉਹ ਸਮੇਤ ਪੁਲਿਸ ਪਾਰਟੀ ਸਿਟੀ ਬੰਗਾ ਤੋਂ ਖਟਕੜ ਖੁਰਦ ਸਾਈਡ ਨੂੰ ਜਾ ਰਹੇ ਸੀ ਤਾਂ ਸ਼ਮਸ਼ਾਨਘਾਟ ਖਟਕੜ ਖੁਰਦ ਲਾਗੇ ਪੁੱਜੇ ਤਾਂ ਇੱਕ ਵਿਅਕਤੀ ਸੜਕ ’ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਹੱਥ ਵਿੱਚ ਫੜ੍ਹੀ ਪਾਰਦਰਸ਼ੀ ਲਿਫਾਫੀ ਘਾਹ ਫੂਸ ਵੱਲ ਸੁੱਟ ਦਿਤੀ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜੋਗਿੰਦਰ ਕੁਮਾਰ ਉਰਫ ਨੋਨੀ ਪੁੱਤਰ ਗਵਰਧਨ ਵਾਸੀ ਮੁਹੱਲਾ ਮੁਕਤਪੁਰਾ ਬੰਗਾ ਥਾਣਾ ਸਿਟੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਜਿਸ ਵਲੋਂ ਸੁੱਟੀ ਲਿਫਾਫੀ ਵਿਚੋਂ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਉਕਤ ਨੌਜਵਾਨ ਖਿਲਾਫ ਕਾਰਵਾਈ ਕੀਤੀ ਗਈ।