ਰਾਹੋਂ ਵਿਖੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦਾ ਸੁਆਗਤ ਕਰਦੇ ਇਲਾਕਾ ਨਿਵਾਸੀ।
ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦਾ ਰਾਹੋਂ ’ਚ ਨਿੱਘਾ ਸਵਾਗਤ
ਰਾਹੋਂ, 3 ਅਗਸਤ (ਉਂਕਾਰ ਸਿੰਘ ਰਾਠੋਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦੇ ਮੁਹੱਲਾ ਤਾਜਪੁਰਾ (ਰਾਹੋਂ) ਵਿਖੇ ਪਹੁੰਚਣ ’ਤੇ ਡੀ. ਪੀ.
ਰਾਹੋਂ, 3 ਅਗਸਤ (ਉਂਕਾਰ ਸਿੰਘ ਰਾਠੋਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦੇ ਮੁਹੱਲਾ ਤਾਜਪੁਰਾ (ਰਾਹੋਂ) ਵਿਖੇ ਪਹੁੰਚਣ ’ਤੇ ਡੀ.ਪੀ.ਆਈ. ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਢਾ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਵਰਕਰਾਂ ਤੇ ਇਲਾਕਾ ਵਾਸੀਆਂ ਨੇ ਸੁਖਦੀਪ ਸਿੰਘ ਸ਼ੁਕਾਰ ਨੂੰ ਜੀ ਆਇਆਂ ਆਖਿਆ। ਇਸ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰਾਂ ਨਾਲ ਇੱਕ ਵਿਸ਼ੇਸ਼ ਮਿਲਣੀ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਤੇ ਜਨਤਾ ਦੇ ਮੁੱਦਿ ਆਂ ਨੂੰ ਤਰਜੀਹ ਦੇਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਖਦੀਪ ਸਿੰਘ ਸ਼ੁਕਾਰ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ। ਇਸ ਮੌਕੇ ਰੋਹਨ ਚੱਢਾ ਨੇ ਆਏ ਹੋਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ 2027 ਦੀਆਂ ਚੋਣਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਹਰ ਪੱਧਰ ’ਤੇ ਜ਼ੋਰਦਾਰ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਡੀ.ਪੀ ਆਈ ਪ੍ਰਧਾਨ ਰੋਹਨ ਚੱਢਾ, ਸੀਨੀਅਰ ਆਗੂ ਬਿੱਟਾ ਸੱਭਰਵਾਲ, ਬਲਦੇਵ ਹੰਸ, ਵਿਜੇ ਭੱਟੀ, ਬੱਬਲ ਘਾਈ, ਪ੍ਰਿੰਸ ਦੁਧਰਿਆ, ਮੋਨਿਕਾ, ਗੌਰਵ ਹੰਸ, ਨੀਰਜ ਚੌਟਾਲਾ, ਮਾਨਵ ਚੌਟਾਲਾ, ਪੰਕਜ ਘਾਈ ਤੋਂ ਇਲਾਵਾ ਹੋਰ ਹਾਜ਼ਰ ਸਨ।