05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਆਦਰਸ਼ ਸਕੂਲਾਂ ਦੇ ਟੀਚਰਾਂ ਨਾਲ ਕੀਤਾ ਵਾਅਦਾ ਮੁੱਖ ਮੰਤਰੀ ਪੂਰਾ ਕਰਨ - ਪ੍ਰਵੀਨ ਬੰਗਾ

ਬੰਗਾ, 3 ਅਗਸਤ (ਧਰਮਵੀਰ ਪਾਲ) - ਬੰਗਾ ਹਲਕੇ ਦੇ ਪਿੰਡ ਜੰਡਿਆਲਾ ਵਿੱਚ 1500 ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਵਾਲੇ ਆਦਰਸ਼ ਸਕੂਲ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਦਾ ਸੰਘਰਸ਼ ਤਿੱਖਾ ਹੋ ਗਿਆ ਹੈ। ਅਣਮਿੱਥੇ ਧਰਨੇ ਵਿੱਚ ਬਸਪਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਪ੍ਰਵੀਨ ਬੰਗਾ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ।

Ad Position 21
No active advertisement
ਅਜੀਤ ਡੈਸਕ 04-08-2026
ਬੰਗਾ, 3 ਅਗਸਤ (ਧਰਮਵੀਰ ਪਾਲ) - ਬੰਗਾ ਹਲਕੇ ਦੇ ਪਿੰਡ ਜੰਡਿਆਲਾ ਵਿੱਚ 1500 ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਵਾਲੇ ਆਦਰਸ਼ ਸਕੂਲ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਦਾ ਸੰਘਰਸ਼ ਤਿੱਖਾ ਹੋ ਗਿਆ ਹੈ। ਅਣਮਿੱਥੇ ਧਰਨੇ ਵਿੱਚ ਬਸਪਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਪ੍ਰਵੀਨ ਬੰਗਾ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਪਹੁੰਚ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਅਧਿਆਪਕਾਂ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਬਣਨ ਤੋਂ ਪਹਿਲਾਂ ਸਾਡੇ ਹੱਕ ਵਿਚ ਪ੍ਰੈੱਸ ਕਾਨਫਰੰਸਾਂ ਕਰਦੇ ਸੀ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਸਾਡੀ ਸਾਰ ਨਹੀਂ ਲਈ। ਨਿਗੂਣੀਆਂ ਤਨਖਾਹਾਂ ’ਤੇ ਅਸੀਂ ਬੱਚਿਆਂ ਨੂੰ ਪੜ੍ਹਾ ਰਹੇ ਹਾਂ। ਸੰਘਰਸ਼ ਕਰ ਰਹੀਆਂ ਭੈਣਾਂ, ਭਰਾਵਾਂ ਤੇ ਧੀਆਂ ਦੇ ਸੰਘਰਸ਼ ਦਾ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਵਲੋਂ ਸਮਰਥਨ ਕੀਤਾ। ਉਨ੍ਹਾਂ ਇਸ ਤਰਾਂ ਦੇ ਪੰਜਾਬ ਵਿੱਚ 22 ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੇ ਗੰਭੀਰ ਮਸਲੇ ਨੂੰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਆਵਾਜ਼ ਡਾ. ਨਛੱਤਰ ਪਾਲ ਵਿਧਾਇਕ ਹਲਕਾ ਨਵਾਂਸ਼ਹਿਰ ਰਾਹੀਂ ਵਿਧਾਨ ਸਭਾ ਤੱਕ ਪਹੁਚਾਉਣ ਦਾ ਭਰੋਸਾ ਦਿੱਤਾ। ਬਸਪਾ ਪੰਜਾਬ ਵਲੋਂ ਮੁਲਾਜ਼ਮਾਂ ਦੇ ਅੰਦੋਲਨ ਦਾ ਦ੍ਰਿੜਤਾ ਨਾਲ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰੇ।
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰ ਫਰੰਟ ਜ਼ਿਲ੍ਹਾ ਇਕਾਈ ਨੇ ਬੀ.ਪੀ.ਈ.ਓ. ਬੰਗਾ ਖਿਲਾਫ ਦਿੱਤਾ ਸ਼ਿਕਾਇਤ ਪੱਤਰ ਅਗਲੀ ਖ਼ਬਰ ਬਾਪੂ ਬਖਸ਼ੀਸ਼ ਸਿੰਘ ਰੱਤੂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
Ad Position 24
No active advertisement