06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੱਤਰਕਾਰ ’ਤੇ ਹਮਲਾ ਕਰਨ ਵਾਲਿਆਂ ’ਤੇ ਹੋਵੇ ਲਤ ਸਖਤ ਕਾਰਵਾਈ -ਨਾਨੋਵਾਲ ਨਾਜਾਇਜ਼ ਮਾਈਨਿੰਗ ਪੂਰੀ ਤਰ੍ਹਾਂ ਹੋਣੀ ਚਾਹੀਦੀ ਹੈ ਬੰਦ -ਲੱਕੀ

ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਕਾਠਗੜ੍ਹ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਸ਼ੋਕ ਨਾਨੋਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਪੱਤਰਕਾਰ ਅਸ਼ੋਕ ਕੁਮਾਰ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਇਆ ਕਿਹਾ ਕਿ ਪੱਤਰਕਾਰ ਅਸ਼ੋਕ ਕੁਮਾਰ ਵੱਲੋਂ ਪਹਿਲਾਂ ਵੀ ਨਜਾਇਜ਼ ਮਾਈਨਿੰਗ ਖਿਲਾਫ ਜੰਗੀ ਪੱਧਰ ‘ਤੇ ਖਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਜਿਸ ਦੇ ਚਲਦਿਆਂ ਉਹਨਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।

Ad Position 21
No active advertisement
ਪੱਤਰਕਾਰ ਅਸ਼ੋਕ ਕੁਮਾਰ ’ਤੇ ਹੋਏ ਹਮਲੇ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਰਾਜਵਿੰਦਰ ਲੱਕੀ ਅਤੇ ਅਸ਼ੋਕ ਨਾਨੋਵਾਲ। 05-08-2026
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਕਾਠਗੜ੍ਹ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਸ਼ੋਕ ਨਾਨੋਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਪੱਤਰਕਾਰ ਅਸ਼ੋਕ ਕੁਮਾਰ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਇਆ ਕਿਹਾ ਕਿ ਪੱਤਰਕਾਰ ਅਸ਼ੋਕ ਕੁਮਾਰ ਵੱਲੋਂ ਪਹਿਲਾਂ ਵੀ ਨਜਾਇਜ਼ ਮਾਈਨਿੰਗ ਖਿਲਾਫ ਜੰਗੀ ਪੱਧਰ ‘ਤੇ ਖਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਜਿਸ ਦੇ ਚਲਦਿਆਂ ਉਹਨਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਪਰੰਤੂ ਕੇਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵਿਭਾਗ ਵੱਲੋਂ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਨਾਜਾਇਜ਼ ਮਾਈਨਿੰਗ ਦਾ ਧੰਦਾ ਆਪ ਸਰਕਾਰ ਵਿੱਚ ਹੋਰ ਵਧੀਆ ਫੁੱਲਿਆ ਹੈ। ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਦਾ ਇਸ ਗੱਲੋਂ ਸਹਿਜੇ ਹੀ ਪਤਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਉਹਨਾਂ ਨੂੰ ਜਾਣਕਾਰੀ ਦਿੰਦਾ ਹੈ ਤਾਂ ਇਹ ਤੁਰੰਤ ਮਾਈਨਿੰਗ ਮਾਫੀਆ ਨੂੰ ਦੱਸ ਦਿੰਦੇ ਹਨ ਅਤੇ ਖਬਰ ਦੇਣ ਵਾਲੇ ਦੀ ਜਾਨ ਨੂੰ ਖਤਰੇ ਵਿੱਚ ਪਾ ਦਿੰਦੇ ਹਨ। ਇਸੇ ਲਈ ਇਲਾਕੇ ਵਿੱਚ ਕੋਈ ਵੀ ਵਿਅਕਤੀ ਇਸ ਹੋ ਰਹੇ ਨਜਾਇਜ਼ ਧੰਦੇ ਬਾਰੇ ਖੁੱਲ ਕੇ ਬੋਲ ਨਹੀਂ ਸਕਿਆ। ਹੁਣ ਫਿਰ ਜਦੋਂ ਅਸ਼ੋਕ ਕੁਮਾਰ ਪੱਤਰਕਾਰ ਅਜੀਤ ਅਖਬਾਰ ਵੱਲੋਂ ਇਸ ਸਬੰਧੀ ਖਬਰ ਛਾਪੀ ਗਈ ਤਾਂ ਉਸ ਤੋਂ ਪਹਿਲਾਂ ਹੀ ਉਸ ‘ਤੇ ਹਮਲਾ ਹੋ ਜਾਣਾ, ਵਿਭਾਗ ਦੀ ਮਿਲੀਭੁਗਤ ਦਾ ਸਭ ਤੋਂ ਵੱਡਾ ਸਬੂਤ ਹੈ। ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਸ਼ੋਕ ਕੁਮਾਰ ‘ਤੇ ਹਮਲਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਉਹਨਾਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਮਿਲੀਭੁਗਤ ਵਿੱਚ ਜੋ ਵੀ ਅਧਿਕਾਰੀ ਸ਼ਾਮਿਲ ਹੈ ਉਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰਾਜਵਿੰਦਰ ਲੱਕੀ ਵਲੋਂ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਪੂਰਨ ਤੌਰ ‘ਤੇ ਬੰਦ ਕਰਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ‘ਤੇ ਮੌਜੂਦ ਪੱਤਰਕਾਰਾਂ ਵੱਲੋਂ ਮੰਗ ਕੀਤੀ ਗਈ ਕਿ ਅਸ਼ੋਕ ਕੁਮਾਰ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਿਸ ਜਗ੍ਹਾ ਤੋਂ ਨਜਾਇਜ਼ ਮਾਈਨਿੰਗ ਹੋਈ ਹੈ ਅਸ਼ੋਕ ਕੁਮਾਰ ਪੱਤਰਕਾਰ ਵੱਲੋਂ ਉਸ ਦੀ ਕਰੰਟ ਲੋਕੇਸ਼ਨ ਭੇਜੀ ਗਈ ਸੀ, ਉਸ ‘ਤੇ ਤੁਰੰਤ ਪਰਚਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਤੌਰ ’ਤੇ ਰੱਖੇ ਖੋਖਿਆਂ ਕਾਰਨ ਨਿੱਤ ਲਗਦੇ ਜਾਮ ਤੋਂ ਆਮ ਲੋਕ ਦੁਖੀ ਅਗਲੀ ਖ਼ਬਰ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਵਰਿੰਦਰ ਕੁਮਾਰ। ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ
Ad Position 24
No active advertisement