ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਵਰਿੰਦਰ ਕੁਮਾਰ।
ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ
ਨਵਾਂਸ਼ਹਿਰ, 4 ਅਗਸਤ (ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.
ਨਵਾਂਸ਼ਹਿਰ, 4 ਅਗਸਤ (ਨੂਰਪੁਰ) - ਥਾਣਾ ਸਦਰ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਏ.ਐਸ.ਆਈ ਸੰਜੀਵ ਕੁਮਾਰ ਚੌਂਕੀ ਇੰਚਾਰਜ ਜਾਡਲਾ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਚੌਂਕੀ ਜਾਡਲਾ ਤੋਂ ਨਹਿਰ ਪਟੜੀ ਦੇ ਨਾਲ-ਨਾਲ ਹੁੰਦੀ ਹੋਈ ਮੇਨ ਹਾਈ-ਵੇ ਨੂੰ ਜਾ ਰਹੀ ਸੀ ਮੇਨ ਹਾਈ-ਵੇ ਤੋਂ 500 ਮੀਟਰ ਭਵਾਨੀ ਗੋਤ ਜਠੇਰੇ ਨਾਈਮਾਜਰਾ ਕੋਲ ਪੁੱਜੇ ਤਾਂ ਉੱਥੇ ਜਠੇਰਿਆਂ ਕੋਲ ਇਕ ਨੌਜਵਾਨ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ, ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸਦੀ ਪਹਿਚਾਣ ਗੁਲਸ਼ਨ ਕੁਮਾਰ ਪੁੱਤਰ ਪਰਮਜੀਤ ਵਾਸੀ ਕਿਸ਼ਨਪੁਰਾ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ, ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।