05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ

ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ) - ਬੀ. ਐਲ.

Ad Position 21
No active advertisement
ਬੀ. ਐਲ. ਐਮ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਨਸ਼ਾ ਮੁਕਤੀ ਸਹੁੰ ਚੁੱਕਣ ਸਮੇਂ। 05-08-2026
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ) - ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਇਕ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ। ਇਸ ਮੌਕੇ ਸਾਰਿਆਂ ਨੇ ਆਪਣੇ ਜੀਵਨ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਯੋਗਦਾਨ ਪਾਉਣ ਦਾ ਸੰਕਲਪ ਲਿਆ। ਜਿਕਰਯੋਗ ਹੈ ਕਿ ਇਹ ਨਸ਼ਾ ਮੁਕਤੀ ਸਹੁੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ ਤਹਿਤ ਡਾ. ਰੂਬੀ ਬਾਲਾ, ਇੰਚਾਰਜ ਸੋਸ਼ਲ ਸਾਇੰਸ ਫੋਰਮ, ਵੱਲੋਂ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਤਰਨਪ੍ਰੀਤ ਕੌਰ ਵਾਲੀਆ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਡਾ. ਗੌਰੀ, ਪ੍ਰੋ. ਨਿਵੇਦਿਤਾ, ਡਾ. ਅਰੁਣਾ ਪਾਠਕ, ਡਾ. ਹਰਦੀਪ ਕੌਰ ਸਮੇਤ ਕਾਲਜ ਦੇ ਸਮੂਹ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਦੀ ਚੋਣ ਅੱਜ ਅਗਲੀ ਖ਼ਬਰ ਸਵੇਰ ਸਾਰ ਹੋਈ ਨਿਰੰਤਰ ਬਾਰਸ਼ ਨਾਲ ਸੁੱਕੀ ਹੋਈ ਚਾਰੇ ਦੀ ਫ਼ਸਲ ਵਿੱਚ ਖੜ੍ਹਾ ਪਾਣੀ ਅਤੇ ਲਹਿਰਾਉਂਦੀ ਚਾਰੇ ਦੀ ਫਸਲ। ਮਾਨਸੂ...
Ad Position 24
No active advertisement