ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਮਾਰਤੰਡ ਐਵਾਰਡ ਮਿਲਣਾ ਮਾਣ ਵਾਲੀ ਗੱਲ-ਪ੍ਰਿੰਸੀਪਲ ਡਾ. ਰਣਜੀਤ ਸਿੰਘ
ਬੰਗਾ, 4 ਅਗਸਤ (ਧਰਮਵੀਰ ਪਾਲ) - ਸ਼੍ਰੋਮਣੀ ਰਾਗੀ ਅਤੇ ਰਾਸ਼ਟਰਪਤੀ ਐਵਾਰਡ ਜਿਹੇ ਉੱਚ ਸਨਮਾਨ ਹਾਸਲ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਗੁਰਮਤਿ ਸੰਗੀਤ ਦੀ ਮਰਿਯਾਦਾ ਅਨੁਸਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤੰਤੀ ਸਾਜ਼ਾਂ ਨੂੰ ਮੁੜ ਸਥਾਪਿਤ ਕਰਨ ਵਾਲੇ ਅਤੇ ਹੁਣ ਤੱਕ ਗੁਰਮਤਿ ਸੰਗੀਤ ਦੇ ਖੇਤਰ ਵਿੱਚ 28 ਵਿਦਿਆਰਥੀਆਂ ਨੂੰ ਪੀ. ਐਚ.
ਜ
ਜੰਤਰ-ਮੰਤਰ ਦੇ ਧਰਨਾਕਾਰੀਆਂ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗ੍ਰਿਤੀ ਮੰਚ 6 ਅਗਸਤ ਨੂੰ ਕਰੇਗਾ ਮੁਜ਼ਾਹਰਾ
05-08-2026
ਬੰਗਾ, 4 ਅਗਸਤ (ਧਰਮਵੀਰ ਪਾਲ) - ਸ਼੍ਰੋਮਣੀ ਰਾਗੀ ਅਤੇ ਰਾਸ਼ਟਰਪਤੀ ਐਵਾਰਡ ਜਿਹੇ ਉੱਚ ਸਨਮਾਨ ਹਾਸਲ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਗੁਰਮਤਿ ਸੰਗੀਤ ਦੀ ਮਰਿਯਾਦਾ ਅਨੁਸਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤੰਤੀ ਸਾਜ਼ਾਂ ਨੂੰ ਮੁੜ ਸਥਾਪਿਤ ਕਰਨ ਵਾਲੇ ਅਤੇ ਹੁਣ ਤੱਕ ਗੁਰਮਤਿ ਸੰਗੀਤ ਦੇ ਖੇਤਰ ਵਿੱਚ 28 ਵਿਦਿਆਰਥੀਆਂ ਨੂੰ ਪੀ.ਐਚ.ਡੀ. ਕਰਵਾਉਣ ਵਾਲੇ ਸਤਿਕਾਰਯੋਗ ਕੀਰਤਨਕਾਰ ਡਾ. ਗੁਰਨਾਮ ਸਿੰਘ ਨੂੰ ਦਰਬਾਰ-ਏ-ਗੁਰਮਤਿ ਸੰਗੀਤ ਸੰਸਥਾ ਕੈਲੀਫੋਰਨੀਆ, ਅਮਰੀਕਾ ਵਲੋਂ ਗੁਰਮਤਿ ਸੰਗੀਤ ਮਾਰਤੰਡ ਐਵਾਰਡ ਨਾਲ ਨਿਵਾਜਣ ’ਤੇ ਸੰਗੀਤ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਡਾ. ਗੁਰਨਾਮ ਸਿੰਘ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਅਧੀਨ ਇਕ ਇਕੱਤਰਤਾ ਕਰਕੇ ਲੱਡੂ ਵੰਡੇ ਅਤੇ ਡਾ. ਗੁਰਨਾਮ ਸਿੰਘ ਨੂੰ ਵਧਾਈ ਦਿਤੀ। ਇਸ ਮੌਕੇ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਡਾ. ਗੁਰਨਾਮ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਸੰਗੀਤ ਚੇਅਰ ਨੂੰ ਸਥਾਪਿਤ ਕੀਤਾ ਅਤੇ ਇਸ ਦੇ ਉਨ੍ਹਾਂ ਨੂੰ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਉਹ 30ਕਿਤਾਬਾਂ, 70 ਤੋਂ ਵੱਧ ਖੋਜ ਪੱਤਰ ਅਤੇ 250 ਤੋਂ ਵੱਧ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਪੇਪਰ ਪ੍ਰਕਾਸ਼ਿਤ ਕਰ ਚੁੱਕੇ ਹਨ। ਗੁਰਬਾਣੀ ਦੇ 31 ਸ਼ੁੱਧ ਰਾਗ ਅਤੇ 31 ਮਿਸ਼ਰਤ ਰਾਗਾਂ ਵਿੱਚ ਸ਼ਬਦਾਂ ਦਾ ਗਾਇਨ ਕਰਕੇ ਉਨ੍ਹਾਂ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਨਿਵੇਕਲਾ ਕਾਰਜ ਕੀਤਾ ਹੈ। ਗੁਰਮਤਿ ਸੰਗੀਤ ਦੇ ਖੇਤਰ ਵਿਚ ਉਨ੍ਹਾਂ ਵਲੋਂ ਕੀਤੇ ਵਡਮੁੱਲੇ ਕੰਮਾਂ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਬੋਰਡ ਆਫ਼ ਸਟੱਡੀਜ਼ ਦੀ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਚਰਚਾ ਕਰਦਿਆਂ ਉਨ੍ਹਾਂ ਦੀ ਜੀਵਨੀ ਨੂੰ ਵੋਕਲ ਮਿਊਜ਼ਿਕ ਸਮੈਸਟਰ ਛੇਵਾਂ ਦੇ ਸਲੇਬਸ ਦਾ ਹਿੱਸਾ ਬਣਾਉਣ ਦਾ ਇਤਿਹਾਸਿਕ ਫੈਸਲਾ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ ਸੰਗੀਤ ਦੇ ਵਿਦਿਆਰਥੀ ਉਨ੍ਹਾਂ ਦੀ ਜੀਵਨੀ ਤੋਂ ਸੇਧ ਲੈ ਕੇ ਸੰਗੀਤ ਦੇ ਖੇਤਰ ਵਿਚ ਅੱਗੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਕੱਲ ਡਾ. ਗੁਰਨਾਮ ਸਿੰਘ ਅਮਰੀਕਾ ਵਿੱਚ ਰਹਿੰਦਿਆਂ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ।