ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 3 ਸਤੰਬਰ ਤੋਂ
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ ਤੱਕ ਚੱਲਣਗੀਆਂ।
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ ਤੱਕ ਚੱਲਣਗੀਆਂ। ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਖੇਡਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵੱਖ-ਵੱਖ ਖੇਡ ਸਥਾਨਾਂ ‘ਤੇ ਕਰਵਾਈਆਂ ਜਾਣਗੀਆਂ। ਉਹਨਾ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਤਹੱਈਆ ਹੈ ਕਿ ਇਹਨਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀ ਭਾਗ ਲੈ ਸਕਣ, ਤਾਂ ਜੋ ਇਸ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।