05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੰਤਰ-ਮੰਤਰ ਦੇ ਧਰਨਾਕਾਰੀਆਂ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗ੍ਰਿਤੀ ਮੰਚ 6 ਅਗਸਤ ਨੂੰ ਕਰੇਗਾ ਮੁਜ਼ਾਹਰਾ

ਨਵਾਂਸ਼ਹਿਰ, 4 ਅਗਸਤ (ਨੂਰਪੁਰ)-ਬੀਤੇ ਮਹੀਨੇ ਨੀਟ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਉੱਤੇ ਦੇਸ਼ ਦੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਚੱਲੇ ਧਰਨੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਤੇ ਵਿਦਿਆਰਥੀਆਂ ਉੱਤੇ ਪੁਲਸ ਕੇਸ ਦਰਜ ਕਰਨ, ਉਹਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗ੍ਰਿਤੀ ਮੰਚ ਵਲੋਂ 6 ਅਗਸਤ ਨੂੰ ਨਵਾਂਸ਼ਹਿਰ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਆਗੂਆਂ ਹਰਦੀਪ ਕੌਰ ਕੋਟਲਾ ਅਤੇ ਰੁਪਿੰਦਰ ਕੌਰ ਦੁਰਗਾਪੁਰ ਨੇ ਆਖਿਆ ਕਿ ਧਰਨਾ ਪ੍ਰਦਰਸ਼ਨ ਕਰਨਾ ਵਿਅਕਤੀ ਦਾ ਜਮਹੂਰੀ ਅਤੇ ਸੰਵਿਧਾਨਕ ਹੱਕ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਿਆਂ ਦੀਆਂ ਭਾਜਪਾਈ ਸਰਕਾਰਾਂ ਦੀ ਪੁਲਸ ਜੰਤਰ-ਮੰਤਰ ‘ਤੇ ਧਰਨਾ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਤੰਗ-ਪ੍ਰੇਸ਼ਾਨ ਕਰ ਰਹੀ ਹੈ।

Ad Position 21
No active advertisement
ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਸਤਰੀ ਜਾਗ੍ਰਿਤੀ ਮੰਚ ਦੀਆਂ ਆਗੂ। 05-08-2026
ਨਵਾਂਸ਼ਹਿਰ, 4 ਅਗਸਤ (ਨੂਰਪੁਰ)-ਬੀਤੇ ਮਹੀਨੇ ਨੀਟ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਉੱਤੇ ਦੇਸ਼ ਦੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਦਿੱਲੀ ਵਿਖੇ ਚੱਲੇ ਧਰਨੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਵਾਲੇ ਨੌਜਵਾਨਾਂ ਤੇ ਵਿਦਿਆਰਥੀਆਂ ਉੱਤੇ ਪੁਲਸ ਕੇਸ ਦਰਜ ਕਰਨ, ਉਹਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗ੍ਰਿਤੀ ਮੰਚ ਵਲੋਂ 6 ਅਗਸਤ ਨੂੰ ਨਵਾਂਸ਼ਹਿਰ ਵਿਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਆਗੂਆਂ ਹਰਦੀਪ ਕੌਰ ਕੋਟਲਾ ਅਤੇ ਰੁਪਿੰਦਰ ਕੌਰ ਦੁਰਗਾਪੁਰ ਨੇ ਆਖਿਆ ਕਿ ਧਰਨਾ ਪ੍ਰਦਰਸ਼ਨ ਕਰਨਾ ਵਿਅਕਤੀ ਦਾ ਜਮਹੂਰੀ ਅਤੇ ਸੰਵਿਧਾਨਕ ਹੱਕ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਿਆਂ ਦੀਆਂ ਭਾਜਪਾਈ ਸਰਕਾਰਾਂ ਦੀ ਪੁਲਸ ਜੰਤਰ-ਮੰਤਰ ‘ਤੇ ਧਰਨਾ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਭਾਜਪਾ ਆਗੂਆਂ ਵਲੋਂ ਧਰਨਾਕਾਰੀ ਲੜਕੀਆਂ ਬਾਰੇ ਭੱਦੀਆਂ ਟਿੱਪਣੀਆਂ ਜਗ ਜ਼ਾਹਰ ਹਨ। ਪਰ ਮੋਦੀ ਸਰਕਾਰ ਉੱਤੇ ਧਰਨਾਕਾਰੀਆਂ ਵਲੋਂ ਕੱਸੇ ਵਿਅੰਗ ਭਾਜਪਾਈਆਂ ਨੂੰ ਗਾਲ਼ਾਂ ਲੱਗਦੇ ਹਨ। ਉਹ ਧਰਨਾਕਾਰੀਆਂ ਉੱਤੇ ਪੁਲਸ ਵੱਲੋਂ ਢਾਹੇ ਜਬਰ ਨੂੰ ਉਲਟਾ ਜਾਇਜ਼ ਠਹਿਰਾ ਰਹੇ ਹਨ। ਇਸਤਰੀ ਆਗੂਆਂ ਨੇ ਧਰਨਾਕਾਰੀਆਂ ਨੂੰ ਪੁਲਸ ਵੱਲੋਂ ਪ੍ਰੇਸ਼ਾਨ ਕਰਨਾ ਬੰਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਔਰਤਾਂ 6 ਅਗਸਤ ਨੂੰ ਸਵੇਰੇ 10 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਇਕੱਤਰ ਹੋਣਗੀਆਂ, ਜਿਸ ਉਪਰੰਤ ਸ਼ਹਿਰ ਵਿੱਚ ਮੁਜਾਹਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 33 ਫ਼ੀਸਦੀ ਸਬਸਿਡੀ ’ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਹੋਣਗੇ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 3 ਸਤੰਬਰ ਤੋਂ
Ad Position 24
No active advertisement