05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

33 ਫ਼ੀਸਦੀ ਸਬਸਿਡੀ ’ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਹੋਣਗੇ

ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ) - ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.

Ad Position 21
No active advertisement
ਰਾਹਗੀਰ ਇਕ ਵਿਗੜੀ ਸੜਕ ਦੀ ਹਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ 05-08-2026
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ) - ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਯੋਗ ਬਿਨੈਕਾਰਾਂ ਤੋਂ 11 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ’ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਕਿਸਾਨ, ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ। ਡਾ. ਲੇਖ ਰਾਜ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ 11 ਅਗਸਤ 2026 ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪ੍ਰਾਪਤ ਅਰਜ਼ੀਆਂ ਦੀ ਗਿਣਤੀ ਨਿਰਧਾਰਤ ਸੀਮਾ ਤੋਂ ਵੱਧ ਹੁੰਦੀ ਹੈ ਤਾਂ ਲਾਭਪਾਤਰੀਆਂ ਦੀ ਚੋਣ ਆਇਲਸੀਡਜ਼ ਮਿਸ਼ਨ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ ਅਤੇ ਕਮੇਟੀ ਦਾ ਫ਼ੈਸਲਾ ਅੰਤਿਮ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੇ ਯੋਗ ਕਿਸਾਨਾਂ, ਐੱਫ.ਪੀ.ਓਜ਼, ਸਹਿਕਾਰੀ ਸਭਾਵਾਂ ਅਤੇ ਹੋਰ ਯੋਗ ਉਦਮੀਆਂ ਨੂੰ ਅਪੀਲ ਕੀਤੀ ਕਿ ਇਸ ਲਾਭਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀਆਂ ਅਰਜ਼ੀਆਂ ਨਿਰਧਾਰਤ ਸਮੇਂ ਅੰਦਰ ਜ਼ਰੂਰ ਜਮ੍ਹਾਂ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਪਟਵਾਰੀਆਂ ਕਾਨੂੰਗੋਆਂ ’ਚ ਚੰਡੀਗੜ੍ਹ ਦੀ ਮਹਾਂ ਰੈਲੀ ਲਈ ਭਾਰੀ ਉਤਸ਼ਾਹ ਅਗਲੀ ਖ਼ਬਰ ਜੰਤਰ-ਮੰਤਰ ਦੇ ਧਰਨਾਕਾਰੀਆਂ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗ੍ਰਿਤੀ ਮੰਚ 6 ਅਗਸਤ ਨੂੰ...
Ad Position 24
No active advertisement