ਸੇਵਾ ਮੁਕਤ ਪਟਵਾਰੀਆਂ ਕਾਨੂੰਗੋਆਂ ’ਚ ਚੰਡੀਗੜ੍ਹ ਦੀ ਮਹਾਂ ਰੈਲੀ ਲਈ ਭਾਰੀ ਉਤਸ਼ਾਹ
ਬਲਾਚੌਰ, 4 ਅਗਸਤ (ਨਰੇਸ਼ ਧੌਲ) - ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀ ਦੇ ਖਿਲਾਫ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ’ਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸੇਵਾ ਮੁਕਤ ਪਟਵਾਰੀ ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਦੇ ਪ੍ਰਧਾਨ ਗਿਆਨ ਸਿੰਘ ਭਨੂੰ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਬੱਲੀ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਡੀ ਗਿਣਤੀ ’ਚ ਚੰਡੀਗੜ੍ਹ ਰੈਲੀ ਵਿੱਚ ਸ਼ਮੂਲੀਅਤ ਕਰੇਗੀ।
ਪ
ਪ੍ਰਧਾਨ ਗਿਆਨ ਸਿੰਘ ਭਨੂੰ ਅਤੇ ਬਲਦੇਵ ਸਿੰਘ ਬੱਲੀ।
05-08-2026
ਬਲਾਚੌਰ, 4 ਅਗਸਤ (ਨਰੇਸ਼ ਧੌਲ) - ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀ ਦੇ ਖਿਲਾਫ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ’ਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸੇਵਾ ਮੁਕਤ ਪਟਵਾਰੀ ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਦੇ ਪ੍ਰਧਾਨ ਗਿਆਨ ਸਿੰਘ ਭਨੂੰ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਬੱਲੀ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਡੀ ਗਿਣਤੀ ’ਚ ਚੰਡੀਗੜ੍ਹ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੇ ਕਾਰਜ ਕਾਲ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਲਗਾਤਾਰ ਸੰਘਰਸ਼ ਕਰਦੇ ਰਹੇ ਪਰ ਸਰਕਾਰ ਹਮੇਸ਼ਾ ਹੀ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ ਡੀ. ਏ ਦੇ ਬਕਾਏ ਦੇ ਹਿਸਾਬ ਨਾਲ ਹੁਣ ਤੱਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 195 ਮਹੀਨਿਆਂ ਦਾ ਬਕਾਇਆ ਸਰਕਾਰ ਵੱਲ੍ਹ ਖੜਾ ਹੈ ਜਿਸ ਵਿੱਚ ਆਪ ਤੋਂ ਪਹਿਲਾਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਵੀ ਬਰਾਬਰ ਦੀ ਭਾਗੀਦਾਰੀ ਹੈ। ਪੰਜਾਬ ਦੀ ਉੱਚ ਅਦਾਲਤ ਦੇ ਫੈਸਲੇ ਮੁਤਾਬਿਕ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ. ਏ ਦੀਆਂ ਕਿਸ਼ਤਾਂ ਬਿਨਾਂ ਕਿਸੇ ਦੇਰੀ ਜਾਰੀ ਕਰੇ, ਨਹੀਂ ਤਾਂ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।