ਪੱਤਰਕਾਰ ’ਤੇ ਹਮਲਾ ਕਰਨ ਵਾਲਿਆਂ ’ਤੇ ਹੋਵੇ ਲਤ ਸਖਤ ਕਾਰਵਾਈ -ਨਾਨੋਵਾਲ
ਪੈਨਸ਼ਨਰਾਂ ਵਲੋਂ ਚੰਡੀਗੜ੍ਹ ਦੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਕਾਠਗੜ੍ਹ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਸ਼ੋਕ ਨਾਨੋਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਪੱਤਰਕਾਰ ਅਸ਼ੋਕ ਕੁਮਾਰ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਇਆ ਕਿਹਾ ਕਿ ਪੱਤਰਕਾਰ ਅਸ਼ੋਕ ਕੁਮਾਰ ਵੱਲੋਂ ਪਹਿਲਾਂ ਵੀ ਨਜਾਇਜ਼ ਮਾਈਨਿੰਗ ਖਿਲਾਫ ਜੰਗੀ ਪੱਧਰ ‘ਤੇ ਖਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਜਿਸ ਦੇ ਚਲਦਿਆਂ ਉਹਨਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।
ਸ
ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਐੱਸ.ਐੱਮ.ਓ. ਡਾ. ਅਜੇ ਬਸਰਾ ਨੂੰ ਏ.ਸੀ. ਭੇਟ ਕਰਨ ਸਮੇਂ ਡਾ. ਬਿੱਕਰ ਸਿੰਘ, ਦਰਸ਼ਨ ਸਿੰਘ ਮੱਟੂ ਤੇ ਹੋਰ। ਤਸਵੀਰ : ਧਾਲੀਵਾਲ
05-08-2026
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਕਾਠਗੜ੍ਹ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਸ਼ੋਕ ਨਾਨੋਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਪੱਤਰਕਾਰ ਅਸ਼ੋਕ ਕੁਮਾਰ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਇਆ ਕਿਹਾ ਕਿ ਪੱਤਰਕਾਰ ਅਸ਼ੋਕ ਕੁਮਾਰ ਵੱਲੋਂ ਪਹਿਲਾਂ ਵੀ ਨਜਾਇਜ਼ ਮਾਈਨਿੰਗ ਖਿਲਾਫ ਜੰਗੀ ਪੱਧਰ ‘ਤੇ ਖਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਜਿਸ ਦੇ ਚਲਦਿਆਂ ਉਹਨਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਪਰੰਤੂ ਕੇਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵਿਭਾਗ ਵੱਲੋਂ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਨਾਜਾਇਜ਼ ਮਾਈਨਿੰਗ ਦਾ ਧੰਦਾ ਆਪ ਸਰਕਾਰ ਵਿੱਚ ਹੋਰ ਵਧੀਆ ਫੁੱਲਿਆ ਹੈ। ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਦਾ ਇਸ ਗੱਲੋਂ ਸਹਿਜੇ ਹੀ ਪਤਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਉਹਨਾਂ ਨੂੰ ਜਾਣਕਾਰੀ ਦਿੰਦਾ ਹੈ ਤਾਂ ਇਹ ਤੁਰੰਤ ਮਾਈਨਿੰਗ ਮਾਫੀਆ ਨੂੰ ਦੱਸ ਦਿੰਦੇ ਹਨ ਅਤੇ ਖਬਰ ਦੇਣ ਵਾਲੇ ਦੀ ਜਾਨ ਨੂੰ ਖਤਰੇ ਵਿੱਚ ਪਾ ਦਿੰਦੇ ਹਨ। ਇਸੇ ਲਈ ਇਲਾਕੇ ਵਿੱਚ ਕੋਈ ਵੀ ਵਿਅਕਤੀ ਇਸ ਹੋ ਰਹੇ ਨਜਾਇਜ਼ ਧੰਦੇ ਬਾਰੇ ਖੁੱਲ ਕੇ ਬੋਲ ਨਹੀਂ ਸਕਿਆ। ਹੁਣ ਫਿਰ ਜਦੋਂ ਅਸ਼ੋਕ ਕੁਮਾਰ ਪੱਤਰਕਾਰ ਅਜੀਤ ਅਖਬਾਰ ਵੱਲੋਂ ਇਸ ਸਬੰਧੀ ਖਬਰ ਛਾਪੀ ਗਈ ਤਾਂ ਉਸ ਤੋਂ ਪਹਿਲਾਂ ਹੀ ਉਸ ‘ਤੇ ਹਮਲਾ ਹੋ ਜਾਣਾ, ਵਿਭਾਗ ਦੀ ਮਿਲੀਭੁਗਤ ਦਾ ਸਭ ਤੋਂ ਵੱਡਾ ਸਬੂਤ ਹੈ। ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਸ਼ੋਕ ਕੁਮਾਰ ‘ਤੇ ਹਮਲਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਉਹਨਾਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਮਿਲੀਭੁਗਤ ਵਿੱਚ ਜੋ ਵੀ ਅਧਿਕਾਰੀ ਸ਼ਾਮਿਲ ਹੈ ਉਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰਾਜਵਿੰਦਰ ਲੱਕੀ ਵਲੋਂ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਪੂਰਨ ਤੌਰ ‘ਤੇ ਬੰਦ ਕਰਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ‘ਤੇ ਮੌਜੂਦ ਪੱਤਰਕਾਰਾਂ ਵੱਲੋਂ ਮੰਗ ਕੀਤੀ ਗਈ ਕਿ ਅਸ਼ੋਕ ਕੁਮਾਰ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਿਸ ਜਗ੍ਹਾ ਤੋਂ ਨਜਾਇਜ਼ ਮਾਈਨਿੰਗ ਹੋਈ ਹੈ ਅਸ਼ੋਕ ਕੁਮਾਰ ਪੱਤਰਕਾਰ ਵੱਲੋਂ ਉਸ ਦੀ ਕਰੰਟ ਲੋਕੇਸ਼ਨ ਭੇਜੀ ਗਈ ਸੀ, ਉਸ ‘ਤੇ ਤੁਰੰਤ ਪਰਚਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।