05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਛੋਕਰਾਂ ਵਿਖੇ ਤੀਆਂ ਦੇ ਤਿਉਹਾਰ ਸਮੇਂ ਪਿੰਡ ਦੀਆਂ ਧੀਆਂ-ਭੈਣਾਂ ਨੂੰ ਸਨਮਾਨਿਤ ਕਰਦੇ ਹੋਏ। ਛੋਕਰਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਹੋਂ, 4 ਅਗਸਤ (ਉਂਕਾਰ ਸਿੰਘ ਰਾਠੋਰ)-ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ‘ਤੀਆਂ’ ਦਾ ਤਿਉਹਾਰ ਪਿੰਡ ਛੋਕਰਾਂ ਵਿਖੇ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ, ਧੀਆਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਯਾਦਗਾਰ ਬਣਾ ਦਿੱਤਾ।

Ad Position 21
No active advertisement
ਸਹਿਯੋਗ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ। ਤਸਵੀਰ : ਹਰਮਿੰਦਰ ਸਿੰਘ ਪਿੰਟੂ 05-08-2026
ਰਾਹੋਂ, 4 ਅਗਸਤ (ਉਂਕਾਰ ਸਿੰਘ ਰਾਠੋਰ)-ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ‘ਤੀਆਂ’ ਦਾ ਤਿਉਹਾਰ ਪਿੰਡ ਛੋਕਰਾਂ ਵਿਖੇ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ, ਧੀਆਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਯਾਦਗਾਰ ਬਣਾ ਦਿੱਤਾ। ਸਰਪੰਚ ਅਮਨਜੋਤ ਕੌਰ ਨੇ ਦਸਿਆ ਕੇ ਸਮਾਗਮ ਦੌਰਾਨ ਬੱਚਿਆਂ ਵੱਲੋਂ ਗੀਤ, ਗਿੱਧਾ, ਲੋਕ ਨਾਚ ਅਤੇ ਹੋਰ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਨਸ਼ਿਆਂ ਦੇ ਵਿਰੁੱਧ ਇੱਕ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਨਾਟਕ ਨੂੰ ਹਾਜ਼ਰੀਨ ਵੱਲੋਂ ਖੂਬ ਸਰਾਹਿਆ ਗਿਆ। ਤਿਉਹਾਰ ਦੀ ਇੱਕ ਖਾਸ ਖਿੱਚ ਇਹ ਵੀ ਰਹੀ ਕਿ ਸੋਹਰੇ ਪਿੰਡਾਂ ਤੋਂ ਆਈਆਂ ਧੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਪੰਜਾਬ ਦੀਆਂ ਰਵਾਇਤਾਂ ਅਤੇ ਧੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੀ। ਇਸ ਮੌਕੇ ਸਰਪੰਚ ਅਮਨਜੋਤ ਕੌਰ ਸਮੇਤ ਸੁਰਿੰਦਰ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ, ਭਜਨ ਕੌਰ, ਬਲਵੀਰ ਕੌਰ, ਸੁਰਿੰਦਰ ਕੌਰ, ਰਣਜੀਤ ਕੌਰ, ਹਰਜਿੰਦਰ ਕੌਰ ਰਾਏ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਦੂਜੀ ਵਾਰ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ - ਰੀਠੂ ਅਗਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24
No active advertisement