05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਲਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਦੂਜੀ ਵਾਰ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ - ਰੀਠੂ

ਬਲਾਚੌਰ, 4 ਅਗਸਤ (ਨਰੇਸ਼ ਧੌਲ) - ਹਲਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026
ਬਲਾਚੌਰ, 4 ਅਗਸਤ (ਨਰੇਸ਼ ਧੌਲ) - ਹਲਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਆਪਣੇ ਕਾਰਜਕਾਲ ਦੌਰਾਨ ਬਲਾਚੌਰ ਸ਼ਹਿਰ ਅਤੇ ਪਿੰਡਾਂ ਦਾ ਬਗੈਰ ਵਿਤਕਰਾ ਕੀਤਿਆਂ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤ ਅਤੇ ਮਿਲਾਪੜੇ ਸੁਭਾਅ ਦੀ ਮਾਲਕ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਆਪ ਆਗੂ ਚੌਧਰੀ ਅਸ਼ੋਕ ਕਟਾਰੀਆ ਆਪਣੇ ਹਲਕੇ ਦੇ ਲੋਕਾਂ ਅੰਦਰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਵਿਚਰ ਰਹੇ ਹਨ ਅਸੀਂ ਬਗੈਰ ਭੇਦ ਭਾਵ ਕੀਤਿਆਂ ਹਰ ਵਰਗ ਦੇ ਕਾਰਜਾਂ ਨੂੰ ਤਰਜੀਹ ਦੇ ਰਹੇ ਹਨ। ਜਿਸ ਕਾਰਨ ਉਹ ਲੋਕਾਂ ਦੇ ਚਹੇਤੇ ਆਗੂ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਫਿਰ ਤੋਂ ਵਿਧਾਇਕਾ ਦੇ ਰੂਪ ਵਿੱਚ ਵੇਖ ਸਕਣ। ਇਸ ਮੌਕੇ ਅਸ਼ਵਨੀ ਲੰਬੂਆਂ, ਸੁਰੇਸ਼ ਕੁਮਾਰ, ਸਤਨਾਮ ਕੁਮਾਰ, ਬਲਰਾਮ ਕੁਮਾਰ, ਕੇਵਲ ਕ੍ਰਿਸ਼ਨ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡਾ. ਬਲਵਿੰਦਰ ਕੁਮਾਰ ਨੂੰ ਇੰਪੈਨਲਮੈਂਟ ਪੱਤਰ ਸੌਂਪਦੇ ਹੋਏ। ਸਿਹਤ... ਅਗਲੀ ਖ਼ਬਰ ਛੋਕਰਾਂ ਵਿਖੇ ਤੀਆਂ ਦੇ ਤਿਉਹਾਰ ਸਮੇਂ ਪਿੰਡ ਦੀਆਂ ਧੀਆਂ-ਭੈਣਾਂ ਨੂੰ ਸਨਮਾਨਿਤ ਕਰਦੇ ਹੋਏ। ਛੋਕਰਾਂ ਵਿਖੇ ਤੀਆਂ ਦਾ ਤਿਉਹ...
Ad Position 24
No active advertisement