ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡਾ. ਬਲਵਿੰਦਰ ਕੁਮਾਰ ਨੂੰ ਇੰਪੈਨਲਮੈਂਟ ਪੱਤਰ ਸੌਂਪਦੇ ਹੋਏ।
ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ- ਡਾ. ਗੁਰਿੰਦਰਜੀਤ ਸਿੰਘ
ਡਾ. ਬਲਵਿੰਦਰ ਕੁਮਾਰ ਚਾਰ ਆਮ ਆਦਮੀ ਪਿੰਡ ਕਲੀਨਿਕਾਂ ਲਈ ਮੈਡੀਕਲ ਅਫ਼ਸਰ ਵਜੋਂ ਇੰਪੈਨਲ
ਨਵਾਂਸ਼ਹਿਰ, 4 ਅਗਸਤ (ਦੀਦਾਰ ਸਿੰਘ ਸ਼ੇਤਰਾ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਚਾਰ ਆਮ ਆਦਮੀ ਪਿੰਡ ਕਲੀਨਿਕਾਂ ਲਈ ਡਾ. ਬਲਵਿੰਦਰ ਕੁਮਾਰ ਨੂੰ ਮੈਡੀਕਲ ਅਫ਼ਸਰ ਵਜੋਂ ਇੰਪੈਨਲ ਕੀਤਾ ਗਿਆ ਹੈ।
ਨਵਾਂਸ਼ਹਿਰ, 4 ਅਗਸਤ (ਦੀਦਾਰ ਸਿੰਘ ਸ਼ੇਤਰਾ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਚਾਰ ਆਮ ਆਦਮੀ ਪਿੰਡ ਕਲੀਨਿਕਾਂ ਲਈ ਡਾ. ਬਲਵਿੰਦਰ ਕੁਮਾਰ ਨੂੰ ਮੈਡੀਕਲ ਅਫ਼ਸਰ ਵਜੋਂ ਇੰਪੈਨਲ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਾ. ਬਲਵਿੰਦਰ ਕੁਮਾਰ ਨੂੰ ਇੰਪੈਨਲਮੈਂਟ ਪੱਤਰ ਸੌਂਪਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਉਸ ਦੇ ਨਿਵਾਸ ਸਥਾਨ ਦੇ ਨੇੜੇ ਗੁਣਵੱਤਾ ਭਰੀਆਂ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਆਮ ਆਦਮੀ ਪਿੰਡ ਕਲੀਨਿਕਾਂ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਲੋੜੀਂਦੀਆਂ ਦਵਾਈਆਂ, ਮੁੱਢਲੀਆਂ ਜਾਂਚਾਂ ਅਤੇ ਬਿਮਾਰੀਆਂ ਬਾਰੇ ਸਲਾਹ ਇੱਕੋ ਛੱਤ ਹੇਠ ਉਪਲੱਬਧ ਕਰਵਾਈ ਜਾ ਰਹੀ ਹੈ। ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਆਮ ਆਦਮੀ ਪਿੰਡ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ, ਪਾਰਦਰਸ਼ੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਡਾ. ਬਲਵਿੰਦਰ ਕੁਮਾਰ, ਡਾ. ਹਰਬੰਸ ਸਿੰਘ ਤੇ ਈ.ਪੀ.ਆਈ ਅਸਿਸਟੈਂਟ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।