06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਬੁੱਲ੍ਹੋਵਾਲ, 5 ਅਗਸਤ (ਲੁਗਾਣਾ)- ਬਰਸਾਤੀ ਮੌਸਮ ਦੇ ਚੱਲਦਿਆਂ ਬੁੱਲ੍ਹੋਵਾਲ ਦੇ ਵਾਲਮੀਕੀ ਮੁਹੱਲਾ ਤੇ ਮੁੱਖ ਸੜਕ ਤੋਂ ਗੁਰਦੁਆਰਾ ਸਾਹਿਬ ਜਾਣ ਵਾਲੀ ਮੇਨ ਗਲੀ ਵਿਚ ਪਾਣੀ ਖੜ੍ਹਾ ਰਹਿਣ ਨਾਲ ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਆਗੂ ਅਮਨ ਤੇਜੀ ਬੁੱਲ੍ਹੋਵਾਲ ਤੇ ਲੱਖੀ ਬੁੱਲ੍ਹੋਵਾਲ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ ਬਣੇ ਨਾਲੇ ਦੀ ਸਫ਼ਾਈ ਕਰਾਉਣ ਲਈ ਬੀ.

Ad Position 21
No active advertisement
ਅਜੀਤ ਡੈਸਕ 06-08-2026
ਬੁੱਲ੍ਹੋਵਾਲ, 5 ਅਗਸਤ (ਲੁਗਾਣਾ)- ਬਰਸਾਤੀ ਮੌਸਮ ਦੇ ਚੱਲਦਿਆਂ ਬੁੱਲ੍ਹੋਵਾਲ ਦੇ ਵਾਲਮੀਕੀ ਮੁਹੱਲਾ ਤੇ ਮੁੱਖ ਸੜਕ ਤੋਂ ਗੁਰਦੁਆਰਾ ਸਾਹਿਬ ਜਾਣ ਵਾਲੀ ਮੇਨ ਗਲੀ ਵਿਚ ਪਾਣੀ ਖੜ੍ਹਾ ਰਹਿਣ ਨਾਲ ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਆਗੂ ਅਮਨ ਤੇਜੀ ਬੁੱਲ੍ਹੋਵਾਲ ਤੇ ਲੱਖੀ ਬੁੱਲ੍ਹੋਵਾਲ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ ਬਣੇ ਨਾਲੇ ਦੀ ਸਫ਼ਾਈ ਕਰਾਉਣ ਲਈ ਬੀ.ਡੀ.ਪੀ.ਓ. ਹੁਸ਼ਿਆਰਪੁਰ ਨੂੰ ਲਿਖਤੀ ਰੂਪ ਵਿਚ ਤੇ ਗ੍ਰਾਮ ਪੰਚਾਇਤ ਨੂੰ ਕਿਹਾ ਗਿਆ ਸੀ। ਇਸ ਦੇ ਨਾਲ ਹੀ ਪੰਚਾਇਤ ਸੈਕਟਰੀ ਨੂੰ ਵੀ ਇਸ ਵਾਰੇ ਪਤਾ ਹੋਣ ਦੇ ਬਾਵਜੂਦ ਵੀ ਗੰਦੇ ਨਾਲੇ ਦੀ ਸਫ਼ਾਈ ਲਈ ਅਣਗਹਿਲੀ ਵਰਤੀ ਜਾ ਰਹੀ ਹੈ। ਮੁਹੱਲੇ ਵਿਚ ਬਿਮਾਰੀਆਂ ਫੈਲਣ ਦਾ ਖ਼ਤਰਾ ਹਰ ਵੇਲੇ ਮੰਡਰਾਉਂਦਾ ਰਹਿੰਦਾ ਹੈ ਇਸ ਖ਼ਤਰੇ ਤੋਂ ਨਿਜਾਤ ਦਿਵਾਉਣ ਲਈ ਉਨ੍ਹਾਂ ਮੰਗ ਕੀਤੀ ਹੈ ਕਿ ਸਾਡੀਆਂ ਮੁਸ਼ਕਿਲਾਂ ਦੀ ਨਿਜਾਤ ਲਈ ਪ੍ਰਸ਼ਾਸਨ ਪਹਿਲ ਦੇ ਆਧਾਰ ’ਤੇ ਕਾਰਜਾਂ ਨੂੰ ਪਹਿਲ ਦੇਵੇ। ਇਸ ਮੌਕੇ ਅਮਨ ਤੇਜੀ ਬੁੱਲ੍ਹੋਵਾਲ ਨਾਲ ਜਸਬੀਰ ਸਿੰਘ ਲੱਖੀ, ਰਾਜ ਕੁਮਾਰ ਰਾਜੂ, ਨਰੇਸ਼ ਤੇਜੀ, ਮਨੀ, ਲੂਫਾ ਤੇਜੀ, ਸ਼ੰਮੀ ਤੇਜੀ, ਬਿੱਟੂ ਤੇਜੀ, ਅਜੇ ਤੇਜੀ, ਵੰਸ਼ ਤੇਜੀ, ਤੇ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ। ਸਰਪੰਚ ਅਰੁਣਦੀਪ ਸਿੰਘ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਇਸ ਗੰਦੇ ਨਾਲੇ ਦੀ ਸਫ਼ਾਈ ਉਪਰਾਲੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕੈਂਸਰ ਅਵੇਅਰਨੈੱਸ ਟਰੱਸਟ ਨੇ 15 ਵੇਂ ਸਥਾਪਨਾ ਦਿਵਸ ਮੌਕੇ ਬੂਟੇ ਵੰਡੇ ਅਗਲੀ ਖ਼ਬਰ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ
Ad Position 24
No active advertisement