ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਨੇ ਵੰਡੇ ਨਿਯੁਕਤੀ ਪੱਤਰ
ਨਵਾਂਸ਼ਹਿਰ, 5 ਅਗਸਤ (ਹਰਮਿੰਦਰ ਸਿੰਘ ਪਿੰਟੂ)- ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੀ ਇੱਕ ਮਹੱਤਵਪੂਰਨ ਮੀਟਿੰਗ ਚੰਡੀਗੜ੍ਹ ਰੋਡ ‘ਤੇ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੀਨੀਅਰ ਆਗੂ ਜਗਦੀਪ ਸਿੰਘ ਜੱਗਾ ਅਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਰਾਜੀਵ ਬੰਗੜ ਨੇ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਕਾਰਜਕਾਰੀ ਪ੍ਰਧਾਨ ਭਾਰਤੀ ਆਂਗਰਾ ਅਤੇ ਪੰਜਾਬ ਆਰ.
ਨਵਾਂਸ਼ਹਿਰ, 5 ਅਗਸਤ (ਹਰਮਿੰਦਰ ਸਿੰਘ ਪਿੰਟੂ)- ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੀ ਇੱਕ ਮਹੱਤਵਪੂਰਨ ਮੀਟਿੰਗ ਚੰਡੀਗੜ੍ਹ ਰੋਡ ‘ਤੇ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੀਨੀਅਰ ਆਗੂ ਜਗਦੀਪ ਸਿੰਘ ਜੱਗਾ ਅਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਰਾਜੀਵ ਬੰਗੜ ਨੇ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਕਾਰਜਕਾਰੀ ਪ੍ਰਧਾਨ ਭਾਰਤੀ ਆਂਗਰਾ ਅਤੇ ਪੰਜਾਬ ਆਰ.ਟੀ.ਆਈ ਪ੍ਰਧਾਨ ਕੀਮਤੀ ਲਾਲ ਕਸ਼ਯਪ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਆਂਗਰਾ ਨੇ ਕਿਹਾ ਕਿ ਹਾਲ ਹੀ ਵਿੱਚ ਸ਼ਿਵ ਸੈਨਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਭਾਰਤੀ ਆਂਗਰਾ ਅਤੇ ਪਾਰਟੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਵੰਸ਼ ਕੁਮਾਰ, ਜਤਿਨ ਕੁਮਾਰ, ਨਰਿੰਦਰ ਰਿਤਿਕ, ਦਿਸ਼ਾਤ ਕੁਮਾਰ ਆਦਿ ਮੌਜੂਦ ਸਨ।