ਤਨਖਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਵਰਕਰ, 10 ਨੂੰ ਮੋਹਾਲੀ ਰੈਲੀ ਤੇ 17 ਅਗਸਤ ਤੋਂ ਦਿੜ੍ਹਬਾ ਵਿਖੇ ਲਗਾਉਣਗੇ ‘ਪੱਕਾ ਮੋਰਚਾ’
ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਵਣ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀ ਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਤਹਿਤ ਵਰਕਰਾਂ ਵਿੱਚ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ‘ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ’ ਦੀ ਇੱਕ ਵਿਸ਼ੇਸ਼ ਅਤੇ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਵਰਕਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ।
ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਵਣ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀ ਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਤਹਿਤ ਵਰਕਰਾਂ ਵਿੱਚ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ‘ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ’ ਦੀ ਇੱਕ ਵਿਸ਼ੇਸ਼ ਅਤੇ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਵਰਕਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਜਥੇਬੰਦੀ ਵੱਲੋਂ ਕੀਤੇ ਗਏ ਵੱਡੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਚੱਲੇ ਆ ਰਹੇ ਵਰਕਰਾਂ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ ਜਿਸ ਦੇ ਵਿਰੋਧ ਵਿੱਚ 5 ਅਗਸਤ ਤੋਂ ਪੰਜਾਬ ਦੀਆਂ ਵੱਖ-ਵੱਖ ਵਣ ਰੇਂਜ ਦਫ਼ਤਰਾਂ ਅੱਗੇ ਮੁਕੰਮਲ ਤੌਰ ’ਤੇ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ। ਇਸ ਤੋਂ ਬਾਅਦ ਸੰਘਰਸ਼ ਦੀ ਲੜੀ ਨੂੰ ਹੋਰ ਤਿੱਖਾ ਕਰਦਿਆਂ 10 ਅਗਸਤ ਨੂੰ ਮੋਹਾਲੀ ਵਿਖੇ ਪ੍ਰਧਾਨ ਮੁੱਖ ਵਣਪਾਲ ਦੇ ਦਫ਼ਤਰ ਸਾਹਮਣੇ ਸੂਬਾ ਪੱਧਰੀ ਭਰਵੀਂ ਰੋਸ ਰੈਲੀ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਨੂੰ ਬਿਨਾਂ ਸ਼ਰਤ ਫੁੱਲ ਸਕੇਲ ’ਤੇ ਪੱਕਾ ਕਰਵਾਉਣ ਦੀ ਮੁੱਖ ਮੰਗ ਨੂੰ ਲੈ ਕੇ 17 ਅਗਸਤ ਤੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਇੱਕ ਜ਼ੋਰਦਾਰ ਰੋਸ ਰੈਲੀ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਉੱਥੇ ਅਨਿਸ਼ਚਿਤ ਸਮੇਂ ਲਈ ‘ਪੱਕਾ ਮੋਰਚਾ’ ਲਗਾ ਦਿੱਤਾ ਜਾਵੇਗਾ। ਜਥੇਬੰਦੀ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਵਰਕਰਾਂ ਨੂੰ ਮਜਬੂਰਨ ਸੰਘਰਸ਼ ਦੇ ਰਾਹ ਪਾਇਆ ਜਾ ਰਿਹਾ ਹੈ ਤੇ ਇਸ ਦੌਰਾਨ ਜੇਕਰ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਆਮ ਜਨਤਾ ਨੂੰ ਪਰੇਸ਼ਾਨੀ ਹੁੰਦੀ ਹੈ ਤਾਂ ਉਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗੀ ਉੱਚ ਅਧਿਕਾਰੀਆਂ ਦੀ ਹੋਵੇਗੀ।