06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ਼ਹੀਦ ਭਗਤ ਸਿੰਘ ਨਗਰ ’ਚ ਐਸ.ਆਈ.ਆਰ. ਮੁਹਿੰਮ ਨੇ 92.50 ਫੀਸਦੀ ਵੋਟਰ ਕੀਤੇ ਕਵਰ

ਨਵਾਂਸ਼ਹਿਰ, 6 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਪਹਿਲਾ ਪੜਾਅ ਸਫਲਤਾ ਪੂਰਵਕ ਮੁਕੰਮਲ ਹੋ ਗਿਆ ਹੈ, ਜਿਸ ਦੌਰਾਨ ਘਰ-ਘਰ ਜਾ ਕੇ ਕੀਤੀ ਗਈ ਗਿਣਤੀ ਦੀ ਪ੍ਰਕਿਰਿਆ ਵਿੱਚ ਜ਼ਿਲ੍ਹੇ ਦੇ 92. 50 ਫੀਸਦੀ ਵੋਟਰਾਂ ਨੂੰ ਕਵਰ ਕੀਤਾ ਗਿਆ ਹੈ।

Ad Position 21
No active advertisement
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ 07-08-2026
ਨਵਾਂਸ਼ਹਿਰ, 6 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਪਹਿਲਾ ਪੜਾਅ ਸਫਲਤਾ ਪੂਰਵਕ ਮੁਕੰਮਲ ਹੋ ਗਿਆ ਹੈ, ਜਿਸ ਦੌਰਾਨ ਘਰ-ਘਰ ਜਾ ਕੇ ਕੀਤੀ ਗਈ ਗਿਣਤੀ ਦੀ ਪ੍ਰਕਿਰਿਆ ਵਿੱਚ ਜ਼ਿਲ੍ਹੇ ਦੇ 92.50 ਫੀਸਦੀ ਵੋਟਰਾਂ ਨੂੰ ਕਵਰ ਕੀਤਾ ਗਿਆ ਹੈ। ਜ਼ਿਲ੍ਹੇ ਨੇ ਕੁੱਲ 4,82,925 ਰਜਿਸਟਰਡ ਵੋਟਰਾਂ ਵਿੱਚੋਂ 4,46,702 ਵੋਟਰਾਂ ਦੇ ਫਾਰਮ ਡਿਜੀਟਲ ਕਰ ਲਏ ਹਨ, ਜੋ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚਲਾਈ ਜਾ ਰਹੀ ਵੋਟਰ ਸੂਚੀ ਸੁਧਾਈ ਮੁਹਿੰਮ ਵਿੱਚ ਇੱਕ ਅਹਿਮ ਪੜਾਅ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਗਿਣਤੀ ਕਰਨ ਦਾ ਪੜਾਅ 3 ਅਗਸਤ ਨੂੰ ਪੂਰਾ ਹੋ ਗਿਆ ਸੀ ਅਤੇ ਜ਼ਿਲ੍ਹੇ ਦੇ ਚੋਣ ਅਮਲੇ ਨੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ। ਪਹਿਲੇ ਪੜਾਅ ਦੀ ਸਫਲ ਸਮਾਪਤੀ ਸਾਡੇ ਸਮੁੱਚੇ ਚੋਣ ਅਮਲੇ ਦੇ ਸਮਰਪਿਤ ਅਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ। ਸਿਆਸੀ ਪਾਰਟੀਆਂ, ਮੀਡੀਆ ਤੇ ਆਮ ਜਨਤਾ ਵੱਲੋਂ ਦਿੱਤਾ ਗਿਆ ਸਹਿਯੋਗ ਵੀ ਬਹੁਤ ਅਹਿਮ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ 36,223 ਵੋਟਰਾਂ ਦੇ ਗਿਣਤੀ ਫਾਰਮ ਪ੍ਰਾਪਤ ਨਹੀਂ ਹੋਏ ਹਨ ਜਿਸ ਵਿੱਚ 7338 ਵੋਟਰਾਂ ਦੀ ਮੌਤ, 20342 ਪੱਕੇ ਤੌਰ ’ਤੇ ਦੂਜੀਆਂ ਥਾਵਾਂ ’ਤੇ ਤਬਦੀਲ, 6779 ਗੈਰ-ਹਾਜ਼ਰ ਵੋਟਰ ਸਨ, ਇਨ੍ਹਾਂ ਵਿੱਚੋਂ ਬਹੁਤੇ ਮਾਮਲੇ ਉਨ੍ਹਾਂ ਵੋਟਰਾਂ ਨਾਲ ਸਬੰਧਤ ਹਨ ਜੋ ਹੁਣ ਆਪਣੇ ਰਜਿਸਟਰਡ ਪਤਿਆਂ ’ਤੇ ਮੌਜੂਦ ਨਹੀਂ ਹਨ। ਬਾਕੀ ਰਹਿੰਦੇ ਮਾਮਲਿਆਂ ਨੂੰ ਇਸ ਪ੍ਰਕਿਰਿਆ ਦੇ ਅਗਲੇ ਪੜਾਵਾਂ ਦੌਰਾਨ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਹੁਣ ਆਪਣਾ ਧਿਆਨ 13 ਅਗਸਤ, 2026 ਨੂੰ ਵੋਟਰ ਸੂਚੀ ਦੇ ਖਰੜੇ (ਡਰਾਫਟ) ਨੂੰ ਪ੍ਰਕਾਸ਼ਿਤ ਕਰਨ ਵੱਲ੍ਹ ਕੇਂਦਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਵਿੱਚ ਮੁੜ ਸਰਕਾਰ ਬਣਾਏਗਾ - ਦਲਜੀਤ ਸਿੰਘ ਘੁੰਮਣ ਅਗਲੀ ਖ਼ਬਰ ਬੰਗਾ ਬੱਸ ਸਟੈਂਡ ਅੰਦਰ ਲਗਾਏ ਕੂੜੇ ਦੇ ਡੰਪ ਦਾ ਲੋਕਾਂ ਵਲੋਂ ਵਿਰੋਧ
Ad Position 24
No active advertisement