07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਲਾਚੌਰ ’ਚ ਅੱਜ ਹੋਵੇਗੀ ਵਿਸ਼ਾਲ ਵਰਕਰ ਮਿਲਣੀ

ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਹੋਰ ਬਲ ਦੇਣ ਲਈ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿੱਤਰਾਜ ਜੰਡੀ ਵੱਲੋਂ ਸਮੂਹ ਯੂਥ ਕਾਂਗਰਸ ਆਗੂਆਂ, ਅਹੁਦੇਦਾਰਾਂ, ਹਲਕਾ ਪ੍ਰਧਾਨਾਂ ਤੇ ਵਰਕਰਾਂ ਨੂੰ 7 ਅਗਸਤ ਨੂੰ ਬਲਾਚੌਰ ਵਿਖੇ ਹੋਣ ਜਾ ਰਹੀ ਵਿਸ਼ਾਲ ਵਰਕਰ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ।

Ad Position 21
No active advertisement
ਹਿੱਤਰਾਜ ਜੰਡੀ। 07-08-2026
ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਹੋਰ ਬਲ ਦੇਣ ਲਈ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਿੱਤਰਾਜ ਜੰਡੀ ਵੱਲੋਂ ਸਮੂਹ ਯੂਥ ਕਾਂਗਰਸ ਆਗੂਆਂ, ਅਹੁਦੇਦਾਰਾਂ, ਹਲਕਾ ਪ੍ਰਧਾਨਾਂ ਤੇ ਵਰਕਰਾਂ ਨੂੰ 7 ਅਗਸਤ ਨੂੰ ਬਲਾਚੌਰ ਵਿਖੇ ਹੋਣ ਜਾ ਰਹੀ ਵਿਸ਼ਾਲ ਵਰਕਰ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਇਹ ਪ੍ਰੋਗਰਾਮ 7 ਅਗਸਤ ਨੂੰ ਭੱਦੀ ਰੋਡ ਬਲਾਚੌਰ ਸਥਿਤ ਚੌਧਰੀ ਪੈਲੇਸ ਵਿਖ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਮੂਹ ਯੂਥ ਕਾਂਗਰਸ ਅਹੁਦੇਦਾਰ, ਹਲਕਾ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ। ਜ਼ਿਲ੍ਹਾ ਯੂਥ ਪ੍ਰਧਾਨ ਹਿੱਤਰਾਜ ਜੰਡੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਕਰਦਿਆਂ ਚੜ੍ਹਦੀਕਲਾ ਵਿੱਚ ਲਿਆਵੇਗੀ। ਇਸ ਪ੍ਰੋਗਰਾਮ ਵਿੱਚ ਯੂਥ ਕਾਂਗਰਸ ਵੱਡੀ ਗਿਣਤੀ ਵਿੱਚ ਸ਼ਾਮਲ ਹੋਵੇਗੀ, ਕਿਉਂਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਨੌਜਵਾਨ ਸ਼ਕਤੀ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਆਪਣੇ ਸਮੂਹ ਸਾਥੀਆਂ, ਹਲਕਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ 7 ਅਗਸਤ ਨੂੰ ਚੌਧਰੀ ਪੈਲੇਸ ਭੱਦੀ ਰੋਡ ਬਲਾਚੌਰ ਵਿਖੇ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਵਰਕਰ ਮਿਲਣੀ ਨੂੰ ਸਫਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਿਗਾਹੀ ਦੇ ਬਾੜੇ (ਰੱਤੇਵਾਲ) ਵਿਖੇ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ‘ਲੋਕ ਮਿਲਣੀ’ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਪ੍ਰੈੱਸ ਵੈਲਫੇਅਰ ਕਲੱਬ ਬਲਾਚੌਰ ਦੀ ਮੀਟਿੰਗ
Ad Position 24
No active advertisement