ਪੀ.ਏ.ਯੂ. ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਵੀਆਂ ਅਧਿਆਪਨ ਵਿਧੀਆਂ ਬਾਰੇ ਸੈਮੀਨਾਰ
ਬਲਾਚੌਰ, 6 ਅਗਸਤ (ਨਰੇਸ਼ ਧੌਲ) - ਪੀ. ਏ.
ਬਲਾਚੌਰ, 6 ਅਗਸਤ (ਨਰੇਸ਼ ਧੌਲ) - ਪੀ.ਏ.ਯੂ. ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਡੀਨ ਡਾ. ਮਨਮੋਹਨਜੀਤ ਸਿੰਘ ਦੀ ਅਗਵਾਈ ਵਿੱਚ ‘ਨਵੀਆਂ ਅਧਿਆਪਨ ਵਿਧੀਆਂ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਵਿੱਚ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਅਤੇ ਪੀ.ਏ.ਯੂ.- ਖੇਤੀਬਾੜੀ ਕਾਲਜ ਦੇ ਸਮੂਹ ਟੀਚਿੰਗ ਸਟਾਫ ਨੇ ਹਿੱਸਾ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਅਧਿਆਪਨ ਕੁਸ਼ਲਤਾ ਵਿੱਚ ਸੁਧਾਰ ਕਰਨਾ ਤੇ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਅੱਗੇ ਵਧਾਉਣਾ ਸੀ। ਵਰਕਸ਼ਾਪ ਵਿੱਚ ਸਾਰੇ ਕੋਰਸ ਕੋਆਰਡੀਨੇਟਰਾਂ ਨੇ ਆਪਣੀਆਂ ਵਿਸਤ੍ਰਿਤ ਪ੍ਰਸਤੁਤੀਆਂ ਰਾਹੀਂ ਅਧਿਆਪਨ ਨੂੰ ਹੋਰ ਪ੍ਰਭਾਵਸ਼ਾਲੀ ਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਵਰਕਸ਼ਾਪ ਦੌਰਾਨ ਅਧਿਆਪਨ ਕੌਸ਼ਲ ਨੂੰ ਹੋਰ ਨਿਖਾਰਨ, ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਤੇ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰਾਂ ਦਾ ਸਾਰਥਕ ਆਦਾਨ-ਪ੍ਰਦਾਨ ਕੀਤਾ ਗਿਆ। ਵਰਕਸ਼ਾਪ ਅਧਿਆਪਕਾਂ ਲਈ ਗਿਆਨਵਰਧਕ ਤੇ ਪ੍ਰੇਰਣਾਦਾਇਕ ਸਾਬਤ ਹੋਈ। ਭਾਗੀਦਾਰਾਂ ਵੱਲੋਂ ਸੁਝਾਅ ਦਿੱਤਾ ਗਿਆ ਕਿ ਵਿਦਿਆਰਥੀਆਂ ਵਿੱਚ ਆਪਸੀ ਗਿਆਨ ਸਾਂਝਾ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਹ ਇੱਕ-ਦੂਜੇ ਤੋਂ ਸਿੱਖਣ ਤੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਣ। ਕਲਾਸਾਂ ਦੌਰਾਨ ਵਿਦਿਆਰਥੀਆਂ ਵੱਲੋਂ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਕੀਤੇ ਜਾ ਸਕਦੇ ਪ੍ਰਬੰਧਾਂ ਬਾਰੇ ਵੀ ਵਿਚਾਰ ਚਰਚਾ ਹੋਈ।