ਬੁੰਗਾ ਸ਼ਹੀਦ ਗੰਜ ਅਸਥਾਨ ਕਾਹਮਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬਸ ਰਵਾਨਾ
ਬੰਗਾ, 6 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਹੀਰੋ ਆਫ ਲਦਾਖ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਜਨਮ ਅਸਥਾਨ ਤੋਂ ਪੰਜਾਬ ਸਰਕਾਰ ਵਲੋਂ ਅਰੰਭੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਉਕਤ ਜਨਮ ਅਸਥਾਨ ਤੋਂ ਬਸ ਰਵਾਨਾ ਹੋਈ ਜਿਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਰੌਬੀ ਕੰਗ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਉਪਰੋਕਤ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਸ.
ਬੰਗਾ, 6 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਹੀਰੋ ਆਫ ਲਦਾਖ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦੇ ਜਨਮ ਅਸਥਾਨ ਤੋਂ ਪੰਜਾਬ ਸਰਕਾਰ ਵਲੋਂ ਅਰੰਭੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਉਕਤ ਜਨਮ ਅਸਥਾਨ ਤੋਂ ਬਸ ਰਵਾਨਾ ਹੋਈ ਜਿਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਰੌਬੀ ਕੰਗ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਉਪਰੋਕਤ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਸ. ਜਸਵਿੰਦਰ ਸਿੰਘ ਕਾਹਮਾ ਨੇ ਅਰਦਾਸ ਕੀਤੀ। ਇਸ ਮੌਕੇ ਲੈਫਟੀਨੈਂਟ ਬਿਕਰਮ ਸਿੰਘ ਚੈਰੀਟੇਬਲ ਸੁਸਾਇਟੀ ਪਿੰਡ ਕਾਹਮਾ, ਸਮੂਹ ਪੰਚਾਇਤ ਪਿੰਡ ਕਾਹਮਾ ਵਲੋਂ ਹਲਕਾ ਇੰਚਾਰਜ ਰੌਬੀ ਕੰਗ ਅਤੇ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਦੀ ਰਸਮ ਪਿੰਡ ਦੇ ਸਰਪੰਚ ਸ. ਅਮਰੀਕ ਸਿੰਘ, ਹਰਮਿੰਦਰ ਸਿੰਘ, ਬਿੰਦਾ ਪੰਚ, ਪ੍ਰਵੀਨ ਪੰਚ, ਦਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਇੰਦਰਜੀਤ ਸਿੰਘ, ਕੇਹਰ ਸਿੰਘ, ਪਰਮਜੀਤ ਕੌਰ, ਗੁਰਜੀਤ ਕੌਰ, ਸੁਖਦੇਵ ਸਿੰਘ, ਸੁੰਮਨਪ੍ਰੀਤ ਕੌਰ ਆਦਿ ਹਾਜ਼ਰ ਸਨ।