06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰ ਫਰੰਟ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦਾ ਘਿਰਾਓ ਤੇ ਵਿਧਾਨ ਸਭਾ ਵੱਲ੍ਹ ਰੋਸ ਮਾਰਚ ਅੱਜ- ਰਣਜੀਤ ਸਿੰਘ ਸੜੋਆ

ਸੜੋਆ, 6 ਅਗਸਤ (ਹਰਮੇਲ ਸਹੂੰਗੜਾ) - ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੜੋਆ ਨੇ ਦੱਸਿਆ ਕਿ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 07-08-2026
ਸੜੋਆ, 6 ਅਗਸਤ (ਹਰਮੇਲ ਸਹੂੰਗੜਾ) - ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੜੋਆ ਨੇ ਦੱਸਿਆ ਕਿ ਐੱਨ.ਐੱਸ.ਕਿਊ.ਐੱਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਨੇ ਐਲਾਨ ਕੀਤਾ ਹੈ ਕਿ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੇ ਹੱਲ ਲਈ 7 ਅਗਸਤ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦਾ ਵਿਸ਼ਾਲ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਡਾ ਰੋਸ ਮਾਰਚ ਵਿਧਾਨ ਸਭਾ ਵੱਲ ਕੀਤਾ ਜਾਵੇਗਾ। ਫਰੰਟ ਦੇ ਆਗੂਆਂ ਨੇ ਕਿਹਾ ਕਿ ਐੱਨ.ਐੱਸ.ਕਿਊ.ਐੱਫ ਵੋਕੇਸ਼ਨਲ ਅਧਿਆਪਕ ਪਿਛਲੇ ਬਾਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸਿੱਖਿਆ ਵਿਭਾਗ ਦੀ ਸੇਵਾ ਕਰ ਰਹੇ ਹਨ। ਇਸ ਲੰਬੇ ਸੰਘਰਸ਼ ਦੌਰਾਨ ਅਧਿਆਪਕਾਂ ਨੂੰ ਵਾਰ-ਵਾਰ ਭਰੋਸੇ ਤਾਂ ਦਿੱਤੇ ਗਏ ਪਰ ਅੱਜ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਫਰੰਟ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਹੀ ਵਿਭਾਗ ਦੇ ਆਊਟਸੋਰਸ ਵੋਕੇਸ਼ਨਲ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ। ਫਰੰਟ ਨੇ ਸਮੂਹ ਵੋਕੇਸ਼ਨਲ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ 7 ਅਗਸਤ ਨੂੰ ਵੱਡੀ ਗਿਣਤੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਪਹੁੰਚ ਕੇ ਸੰਘਰਸ਼ ਨੂੰ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ਜੈਨ ਮਾਡਲ ਸਕੂਲ ਬੰਗਾ ਦੀ ਵਾਲੀਬਾਲ ਟੀਮ ਜ਼ੋਨ ਪੱਧਰੀ ਟੂਰਨਾਮੈਂਟ ਉਪਰੰਤ। ਜੈਨ ਮਾਡਲ ਸਕੂਲ ਬੰਗਾ ਦੀ ਵਾਲੀਬਾਲ ਟੀਮ ਨੇ ਜ਼... ਅਗਲੀ ਖ਼ਬਰ ਪਿੰਡ ਫਤਿਹਪੁਰ ਵਿਖੇ ‘ਮੇਰੀ ਰਸੋਈ’ ਉਪਰਾਲੇ ਤਹਿਤ ਵੰਡੀਆਂ ਰਾਸ਼ਨ ਕਿੱਟਾਂ
Ad Position 24
No active advertisement