06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ’ਚ ਆਮ ਆਦਮੀ ਦੀ ਸਰਕਾਰ ਮੁੜ ਬਣਨ ਤੋਂ ਵਿਰੋਧੀ ਧਿਰਾਂ ਰੋਕ ਨਹੀਂ ਸਕਦੀਆਂ - ਜਗਜੀਤ ਸਿੰਘ ਬਲਾਕੀਪੁਰ

ਕਟਾਰੀਆਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ’ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ, ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਮਾਨ ਸਰਕਾਰ ਵਲੋਂ ਪੰਜਾਬ ਤੇ ਪੰਜਾਬੀਅਤ ਦੀ ਭਲਾਈ ਵਾਸਤੇ ਕੀਤੇ ਕੰਮਾਂ ਦੀ ਸ਼ਲਾਘਾ ਤਾਂ ਕੀ ਕਰਨੀ ਹੈ, ਸਗੋ ਸਿਆਸੀ ਪਾਰਟੀਆਂ ਵਲੋਂ ਲਾਹਾ ਲੈਣ ਲਈ ਸਰਕਾਰ ਵਿਰੁੱਧ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਦੀਆਂ ਇਹ ਲੂੰਬੜ ਚਾਲਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਕਿਉਂਕਿ ਸੱਚ ਦੀ ਨੀਂਹ ’ਤੇ ਖੜ੍ਹੀ ਪੰਜਾਬ ਸਰਕਾਰ ਦਾ ਕੋਈ ਵੀ ਵਾਲ ਵਿੰਗਾ ਨਹੀ ਕਰ ਸਕਦਾ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਬਿਨਾ ਕਿਸੇ ਭੇਦਭਾਵ ਤੋਂ ਦਿੱਤੀਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-08-2026
ਕਟਾਰੀਆਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ’ਤੇ ‘ਆਪ’ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ, ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਮਾਨ ਸਰਕਾਰ ਵਲੋਂ ਪੰਜਾਬ ਤੇ ਪੰਜਾਬੀਅਤ ਦੀ ਭਲਾਈ ਵਾਸਤੇ ਕੀਤੇ ਕੰਮਾਂ ਦੀ ਸ਼ਲਾਘਾ ਤਾਂ ਕੀ ਕਰਨੀ ਹੈ, ਸਗੋ ਸਿਆਸੀ ਪਾਰਟੀਆਂ ਵਲੋਂ ਲਾਹਾ ਲੈਣ ਲਈ ਸਰਕਾਰ ਵਿਰੁੱਧ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਦੀਆਂ ਇਹ ਲੂੰਬੜ ਚਾਲਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਕਿਉਂਕਿ ਸੱਚ ਦੀ ਨੀਂਹ ’ਤੇ ਖੜ੍ਹੀ ਪੰਜਾਬ ਸਰਕਾਰ ਦਾ ਕੋਈ ਵੀ ਵਾਲ ਵਿੰਗਾ ਨਹੀ ਕਰ ਸਕਦਾ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਬਿਨਾ ਕਿਸੇ ਭੇਦਭਾਵ ਤੋਂ ਦਿੱਤੀਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕ ਲੈ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲੰਮਾ ਸਮਾਂ ਰਾਜ ਕਰੇਗੀ ਤਾਂ ਜੋ ਵਿਰੋਧੀ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਵਿਕਾਸ ਪੱਖੋਂ ਲੀਹ ਤੋਂ ਉਤਰੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਚਾੜ੍ਹਿਆ ਜਾ ਸਕੇ। ਇਸ ਮੌਕੇ ਪ੍ਰਧਾਨ ਸੁਲੱਖਣ ਸਿੰਘ ਬੋਇਲ, ਪਰਮਿੰਦਰ ਸਿੰਘ ਬੋਇਲ, ਦਵਿੰਦਰ ਸਿੰਘ ਬੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਤਰਲੋਕ ਚੰਦ ਦੀ ਯਾਦ ’ਚ ਅਟਾਰੀ ਸਕੂਲ ’ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਅਗਲੀ ਖ਼ਬਰ ਜੈਨ ਮਾਡਲ ਸਕੂਲ ਬੰਗਾ ਦੀ ਵਾਲੀਬਾਲ ਟੀਮ ਜ਼ੋਨ ਪੱਧਰੀ ਟੂਰਨਾਮੈਂਟ ਉਪਰੰਤ। ਜੈਨ ਮਾਡਲ ਸਕੂਲ ਬੰਗਾ ਦੀ ਵਾਲੀਬਾਲ ਟੀਮ ਨੇ ਜ਼...
Ad Position 24
No active advertisement