ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਮੀਟਿੰਗ ਉਪਰੰਤ ਹਾਜ਼ਰ ਆਗੂ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ
ਨਵਾਂਸ਼ਹਿਰ, 6 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਡੀ. ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਸੋਮ ਲਾਲ ਥੋਪੀਆ ਦੀ ਅਗਵਾਹੀ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਕੀਤੀ ਗਈ।
ਨਵਾਂਸ਼ਹਿਰ, 6 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਡੀ.ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਸੋਮ ਲਾਲ ਥੋਪੀਆ ਦੀ ਅਗਵਾਹੀ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਜੋਗਾ ਸਿੰਘ, ਕਰਨੈਲ ਸਿੰਘ, ਪੈਂਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਦੇ ਨਰਿੰਦਰ ਕੁਮਾਰ ਮਹਿਤਾ, ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਅਜੈ ਕੁਮਾਰ, ਕੁਲਬੀਰ ਸਿੰਘ ਆਦਿ ਆਗੂ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਚੰਡੀਗੜ੍ਹ ਦੀ ਮਹਾਂ ਰੈਲੀ ਲਈ ਮੁਕੰਦਪੁਰ, ਬੰਗਾ, ਰਾਹੋਂ, ਨਵਾਂਸ਼ਹਿਰ, ਬਲਾਚੌਰ, ਸੜੋਆ ਆਦਿ ਥਾਵਾਂ ਤੋਂ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਮੁਲਾਜ਼ਮ ਤੇ ਪੈਨਸ਼ਨਰ ਦਰਜਨਾਂ ਬੱਸਾਂ ਤੇ ਗੱਡੀਆਂ ਰਾਹੀਂ ਚਾਲੇ ਪਾਉਣਗੇ। ਇਨ੍ਹਾਂ ਵੱਖ-ਵੱਖ ਥਾਵਾਂ ਤੋਂ ਚੱਲਣ ਵਾਲੀਆਂ ਗੱਡੀਆਂ ਬਛੂਆ ਟੋਲ ਪਲਾਜੇ ‘ਤੇ ਇਕੱਠੀਆਂ ਹੋਣ ਉਪਰੰਤ ਵੱਡੇ ਕਾਫਲੇ ਦੇ ਰੂਪ ਵਿੱਚ ਚੰਡੀਗੜ੍ਹ ਮਹਾਂ ਰੈਲੀ ਲਈ ਰਵਾਨਾ ਹੋਣਗੀਆਂ।