08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਠਲਾਵਾ ਸੰਸਥਾ ਦੇ ਸੇਵਾਦਾਰਾਂ ਨੇ ਸਰਕਾਰੀ ਹਾਈ ਸਕੂਲ ਪਠਲਾਵਾ - ਮੋਰਾਂਵਾਲੀ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ

ਬੰਗਾ, 7 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਏਕਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਲਗਾਤਾਰ ਸਮਾਜ ਸੇਵੀ ਕਾਰਜਾਂ ਨੂੰ ਨੇਪਰੇ ਚਾੜ੍ਹਨ ਹਿੱਤ ਕੀਤੇ ਜਾ ਰਹੇ ਕਾਰਜਾਂ ਵਿੱਚ ਪਿੰਡ ਦੇ ਸਰਕਾਰੀ ਹਾਈ ਸਕੂਲ ਪਠਲਾਵਾ-ਮੋਰਾਂਵਾਲੀ ਨੂੰ ਜਾਂਦੇ ਰਾਸਤੇ ਵਿੱਚ ਜਿੱਥੇ ਗਾਜਰ ਬੂਟੀ, ਭੰਗ ਅਤੇ ਗੋਡੇ-ਗੋਡੇ ਉੱਗਿਆ ਸਰਕੰਡਾ ਵਿਦਿਆਰਥੀਆਂ ਦੇ ਲੰਘਣ ਲਈ ਦਿੱਕਤ ਬਣਿਆ ਹੋਇਆ ਸੀ, ਨੂੰ ਸਾਫ ਕਰਨ ਲਈ ਇੱਕ ਸਾਂਝਾ ਮੁਹਿੰਮ ਵਿੱਢੀ ਗਈ। ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ.

Ad Position 21
No active advertisement
ਅਜੀਤ ਡੈਸਕ 08-08-2026
ਬੰਗਾ, 7 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਏਕਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਲਗਾਤਾਰ ਸਮਾਜ ਸੇਵੀ ਕਾਰਜਾਂ ਨੂੰ ਨੇਪਰੇ ਚਾੜ੍ਹਨ ਹਿੱਤ ਕੀਤੇ ਜਾ ਰਹੇ ਕਾਰਜਾਂ ਵਿੱਚ ਪਿੰਡ ਦੇ ਸਰਕਾਰੀ ਹਾਈ ਸਕੂਲ ਪਠਲਾਵਾ-ਮੋਰਾਂਵਾਲੀ ਨੂੰ ਜਾਂਦੇ ਰਾਸਤੇ ਵਿੱਚ ਜਿੱਥੇ ਗਾਜਰ ਬੂਟੀ, ਭੰਗ ਅਤੇ ਗੋਡੇ-ਗੋਡੇ ਉੱਗਿਆ ਸਰਕੰਡਾ ਵਿਦਿਆਰਥੀਆਂ ਦੇ ਲੰਘਣ ਲਈ ਦਿੱਕਤ ਬਣਿਆ ਹੋਇਆ ਸੀ, ਨੂੰ ਸਾਫ ਕਰਨ ਲਈ ਇੱਕ ਸਾਂਝਾ ਮੁਹਿੰਮ ਵਿੱਢੀ ਗਈ। ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਲੈਕਚਰਾਰ ਤਰਸੇਮ ਪਠਲਾਵਾ ਅਤੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਦੀ ਬੇਨਤੀ ’ਤੇ ਫੌਰੀ ਅਮਲ ਕਰਦਿਆਂ ਸਕੂਲ ਨੂੰ ਜਾਂਦੇ ਵਿਦਿਆਰਥੀਆਂ ਦੀ ਸੁਰੱਖਿਆ ਵਾਸਤੇ ਇਹ ਕਦਮ ਪੁੱਟਿਆ ਹੈ। ਇਥੇ ਹੀ ਬਸ ਨਹੀਂ ਸ. ਵਾਰੀਆ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਪਠਲਾਵਾ ਦੇ ਐਨ੍ਹ ਵਿਚਕਾਰੋਂ ਲੰਘਦੀ ਸੜਕ ਜੋ ਪਠਲਾਵਾ ਦੇ ਪ੍ਰਾਇਮਰੀ ਸਕੂਲ ਨੂੰ ਜਾਂਦੀ ਹੈ, ਦੀ ਵੀ ਸਫ਼ਾਈ ਲਈ ਉੱਦਮ ਉਪਰਾਲੇ ਕੀਤੇ ਜਾਣਗੇ। ਇੰਦਰਜੀਤ ਸਿੰਘ ਵਾਰੀਆ ਨੇ ਅੱਗੇ ਦੱਸਿਆ ਕਿ ਸੰਸਥਾ ਆਪਣੇ ਮਨੋਰਥ ਦੀ ਪ੍ਰਾਪਤੀ ਲਈ ਹਰ ਵਕਤ ਭਲਾਈ ਦੇ ਕਾਰਜਾਂ ਨੂੰ ਅੰਜਮਾ ਦਿੰਦੀ ਰਹੇਗੀ। ਇਸ ਮੌਕੇ ਸੰਸਥਾ ਦੇ ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਦੀਪ ਚੰਦ ਬਰੇਲੀ, ਉਪ ਚੇਅਰਮੈਨ ਸੰਦੀਪ ਕੁਮਾਰ ਗੌੜ, ਪ੍ਰਭਜੋਤ ਸਿੰਘ ਪਠਲਾਵਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਸੀ. ਨਾਨ ਮੈਡੀਕਲ ਪ੍ਰੀਖਿਆ ’ਚੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਜ਼ਿਲ੍ਹੇ ’ਚੋਂ ਅੱਵਲ ਅਜੋਕੇ ਸਮੇਂ ’ਚ ਬ... ਅਗਲੀ ਖ਼ਬਰ ਲੋਕਾਂ ਨੂੰ ਭਿਖਾਰੀ ਨਹੀਂ ਬਲਕਿ ਆਤਮ ਨਿਰਭਰ ਬਣਾਉਣਾ ਸਮੇਂ ਦੀ ਲੋੜ - ਲਾਰੈਂਸ ਚੌਧਰੀ
Ad Position 24