07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨੌਜਵਾਨ ਆਗੂ ਨਿਸ਼ਾਨਬੀਰ ਸਿੰਘ ਭੀਣ। ਵੱਖ-ਵੱਖ ਮਾਮਲਿਆਂ ਵਿੱਚ 62.13 ਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਬੰਗਾ, 7 ਅਗਸਤ (ਧਰਮਵੀਰ ਪਾਲ) - ਸੀ. ਆਈ.

Ad Position 21
No active advertisement
ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਜਸਵਿੰਦਰ ਸਿੰਘ। 08-08-2026
ਬੰਗਾ, 7 ਅਗਸਤ (ਧਰਮਵੀਰ ਪਾਲ) - ਸੀ.ਆਈ.ਏ. ਸਟਾਫ ਨਵਾਂਸ਼ਹਿਰ ਅਤੇ ਥਾਣਾ ਸਦਰ ਬੰਗਾ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨੌਜਵਾਨਾਂ ਨੂੰ 62.13 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਦੇ ਏ.ਐਸ.ਆਈ. ਸਤਨਾਮ ਸਿੰਘ ਪਿੰਡ ਦੋਸਾਂਝ ਖੁਰਦ ਤੋਂ ਪੂਨੀਆ ਨਹਿਰ ਪੁਲੀ ਨੇੜੇ ਗੋਸਲਾਂ ਵੱਲ੍ਹ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਆਉਂਦੇ ਦੇਖਿਆ। ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਵਿੱਚ ਨੌਜਵਾਨ ਪਿਸ਼ਾਬ ਕਰਨ ਦਾ ਬਹਾਨਾ ਬਣਾ ਕੇ ਸੜਕ ਦੇ ਕਿਨਾਰੇ ਬੈਠ ਗਿਆ। ਜਦੋਂ ਪੁਲਿਸ ਨੂੰ ਸ਼ੱਕ ਹੋਇਆ ਅਤੇ ਉਸ ਤੋਂ ਪੁੱਛ ਗਿੱਛ ਸ਼ੁਰੂ ਕੀਤੀ ਤਾਂ ਉਸਨੇ ਆਪਣਾ ਨਾਮ ਸਚਿਨ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਬਿਛੋੜੀ ਥਾਣਾ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਜਦੋਂ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸਦੀ ਜੇਬ ਵਿੱਚੋਂ 50 ਗ੍ਰਾਮ ਹੈਰੋਇਨ ਵਾਲਾ ਲਿਫਾਫਾ ਮਿਲਿਆ। ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਸਦਰ ਬੰਗਾ ਦੇ ਐਸ.ਐਚ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਬੰਗਾ ਜੀ.ਟੀ. ਰੋਡ ’ਤੇ ਮੌਜੂਦ ਸਨ। ਜਦੋਂ ਪੁਲਿਸ ਖਟਕੜ ਕਲਾਂ ਰੇਲਵੇ ਸਟੇਸ਼ਨ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਉੱਥੇ ਇੱਕ ਨੌਜਵਾਨ ਨੂੰ ਦੇਖਿਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਡਰ ਗਿਆ ਅਤੇ ਉਸਨੇ ਜਲਦੀ ਨਾਲ ਘਾਹ ਵਿੱਚ ਇੱਕ ਮੋਮੀ ਲਿਫਾਫਾ ਸੁੱਟ ਦਿੱਤਾ। ਜਦੋਂ ਪੁਲਿਸ ਨੂੰ ਸ਼ੱਕ ਹੋਇਆ ਅਤੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 6 ਗ੍ਰਾਮ ਹੈਰੋਇਨ ਮਿਲੀ। ਨੌਜਵਾਨ ਦੀ ਪਛਾਣ ਵਿਪਨਦੀਪ ਪੁੱਤਰ ਸੁਖਰਾਜ ਵਾਸੀ ਮੰਗੂਵਾਲ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਦੇ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਪਿੰਡ ਥਾਂਦੀਆਂ ਤੋਂ ਆਦਰਸ਼ ਸਕੂਲ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੇ ਸੜਕ ’ਤੇ ਦੋ ਨੌਜਵਾਨਾਂ ਨੂੰ ਖੜ੍ਹੇ ਦੇਖਿਆ। ਪੁਲਿਸ ਨੂੰ ਦੇਖ ਕੇ ਨੌਜਵਾਨ ਡਰ ਗਏ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਦੂਜੇ ਨੌਜਵਾਨ ਨੂੰ ਦੇ ਦਿੱਤਾ ਉਸਨੇ ਜਲਦੀ ਨਾਲ ਲਿਫਾਫਾ ਸੜਕ ਦੇ ਕਿਨਾਰੇ ਘਾਹ ਵਿੱਚ ਸੁੱਟ ਦਿੱਤਾ। ਜਦੋਂ ਪੁਲਿਸ ਨੂੰ ਸ਼ੱਕ ਹੋਇਆ ਅਤੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 6.13 ਗ੍ਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨਾਂ ਦੀ ਪਛਾਣ ਗੁਰਚਰਨ ਸਿੰਘ ਉਰਫ਼ ਚੰਨੀ ਪੁੱਤਰ ਦੁੱਮਣ ਸਿੰਘ ਵਾਸੀ ਦੁਸਾਂਝ ਖੁਰਦ ਥਾਣਾ ਸਦਰ ਬੰਗਾ ਵਜੋਂ ਹੋਈ ਹੈ ਅਤੇ ਦੂਜੇ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਭਰੋਮਜਾਰਾ ਵਜੋਂ ਹੋਈ ਹੈ। ਪੁਲਿਸ ਨੇ ਉਕਤ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੂਸਾਪੁਰ ਰੋਡ ਬਾਜ਼ਾਰ ’ਚ ਤਿੰਨ ਗੈਂਗਸਟਰਾਂ ਨੇ ਚਲਾਈ ਗੋਲੀ, ਪੁਲਿਸ ਨਾਲ ਹੋਈ ਮੁੱਠਭੇੜ ਅਗਲੀ ਖ਼ਬਰ ਕੁਟੀਆ ਸਾਹਿਬ ਬਨਾਂ-ਟੌਂਸਾਂ ਵਿਖੇ ਕਾਵੜੀਆਂ ਲਈ ਵਿਸ਼ਾਲ ਲੰਗਰ ਸ਼ੁਰੂ: ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ
Ad Position 24