ਕਾਂਗਰਸੀ ਆਗੂ ਤੇ ਵਰਕਰ ਰਾਜਾ ਵੜਿੰਗ ਨਾਲ ਚਟਾਨ ਵਾਂਗ ਖੜ੍ਹੇ ਹਨ- ਬੰਗਾ
ਕਟਾਰੀਆਂ, 8 ਅਗਸਤ (ਪ੍ਰੇਮੀ ਸੰਧਵਾਂ)- ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਨੇ ਬਲਾਚੌਰ ਵਿਖੇ ਕਾਂਗਰਸ ਦੀ ਰੈਲੀ ਵਿੱਚ ਪਹੁੰਚੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਮਾਨ ਸਰਕਾਰ ਤੋਂ ਅੱਕੇ ਲੋਕ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ ਕਿਉਂਕਿ ਸਰਕਾਰ ਨੇ ਬਦਲਾਅ ਲਿਆਉਣ ਦੇ ਨਾਂਅ ’ਤੇ ਕੀਤੇ ਵਾਅਦੇ ਤੇ ਦਾਅਵੇ ਪੂਰੇ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ। ਜਿਸ ਕਾਰਨ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।
ਕਟਾਰੀਆਂ, 8 ਅਗਸਤ (ਪ੍ਰੇਮੀ ਸੰਧਵਾਂ)- ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਆਗੂ ਸਰਪੰਚ ਬਿਮਲਾ ਦੇਵੀ ਬੰਗਾ ਨੇ ਬਲਾਚੌਰ ਵਿਖੇ ਕਾਂਗਰਸ ਦੀ ਰੈਲੀ ਵਿੱਚ ਪਹੁੰਚੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਮਾਨ ਸਰਕਾਰ ਤੋਂ ਅੱਕੇ ਲੋਕ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ ਕਿਉਂਕਿ ਸਰਕਾਰ ਨੇ ਬਦਲਾਅ ਲਿਆਉਣ ਦੇ ਨਾਂਅ ’ਤੇ ਕੀਤੇ ਵਾਅਦੇ ਤੇ ਦਾਅਵੇ ਪੂਰੇ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ। ਜਿਸ ਕਾਰਨ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਸਰਪੰਚ ਮੈਡਮ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਵਧੀਕੀਆਂ ਦਾ ਹਿਸਾਬ ਕਿਤਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਕਰਨਗੇ ਅ ਪੰਜਾਬ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਸੂਬੇ ਦੇ ਲੋਕ ਚਟਾਨ ਵਾਂਗ ਖੜ੍ਹੇ ਹਨ ਤੇ ਖੜ੍ਹੇ ਹੀ ਰਹਿਣਗੇ। ਇਸ ਮੌਕੇ ਬਾਬਾ ਚੈਨ ਰਾਮ ਬੰਗਾ ਆਦਿ ਹਾਜ਼ਰ ਸਨ।