ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ
ਮਜਾਰੀ/ਸਾਹਿਬਾ, 8 ਅਗਸਤ (ਨਿਰਮਲਜੀਤ ਸਿੰਘ ਚਾਹਲ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ. ਐੱਚ.
ਮਜਾਰੀ/ਸਾਹਿਬਾ, 8 ਅਗਸਤ (ਨਿਰਮਲਜੀਤ ਸਿੰਘ ਚਾਹਲ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਪੀ. ਐੱਚ. ਸੀ. ਸੜੋਆ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐੱਚ.ਸੀ. ਸਾਹਿਬਾ ਵਿਖੇ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ। ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਹੈਪੇਟਾਈਟਸ ਦੀ ਬਿਮਾਰੀ ਦੇ ਬਚਾਅ ਤੇ ਲੱਛਣਾਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਮਾਰੀ ਜਿਗਰ ਦੀ ਬਿਮਾਰੀ ਹੈ ਇਸ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸ ਬਿਮਾਰੀ ਦੇ ਮੁੱਖ ਲੱਛਣ ਅੱਖਾਂ ਤੇ ਚਮੜੀ ਦਾ ਪੀਲਾ ਹੋਣਾ, ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਉਲਟੀਆਂ ਆਉਣਾ, ਪੇਟ ’ਚ ਦਰਦ ਹੋਣਾ, ਪਿਸ਼ਾਬ ਦਾ ਰੰਗ ਗੂੜਾ ਹੋਣਾ ਆਦਿ ਹੋ ਸਕਦੇ ਹਨ, ਜੇਕਰ ਕਿਸੇ ਨੂੰ ਅਜਿਹੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਾਉਣੀ ਚਾਹੀਦੀ ਹੈ ਤੇ ਸਮੇਂ ਸਿਰ ਇਸ ਦਾ ਸਹੀ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਡਾਕਟਰ ਦਮਨ ਬਜਾੜ, ਐਲ. ਐਚ. ਵੀ ਮੋਨਿਕਾ ਦੇਵੀ, ਦੀ ਸਿਹਤ ਕਰਮਚਾਰੀ ਉਂਕਾਰ ਸਿੰਘ, ਪੂਜਾ ਰਾਣੀ ਆਦਿ ਹਾਜ਼ਰ ਸਨ।