08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਪੱਲੀ ਝਿੱਕੀ, 8 ਅਗਸਤ (ਕੁਲਦੀਪ ਸਿੰਘ ਪਾਬਲਾ) - ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਸਬੰਧੀ ਗੱਲਬਾਤ ਕਰਦੇ ਹੋਏ ਹਰਦੀਪ ਸਿੰਘ ਦੀਪਾ ਸਾਬਕਾ ਸਰਪੰਚ ਪੱਲੀ ਉੱਚੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਐਸ.

Ad Position 21
No active advertisement
ਹਰਦੀਪ ਸਿੰਘ ਦੀਪਾ ਪੱਲੀ ਉੱਚੀ। 09-08-2026
ਪੱਲੀ ਝਿੱਕੀ, 8 ਅਗਸਤ (ਕੁਲਦੀਪ ਸਿੰਘ ਪਾਬਲਾ) - ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਸਬੰਧੀ ਗੱਲਬਾਤ ਕਰਦੇ ਹੋਏ ਹਰਦੀਪ ਸਿੰਘ ਦੀਪਾ ਸਾਬਕਾ ਸਰਪੰਚ ਪੱਲੀ ਉੱਚੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਐਸ. ਸੀ. ਵਿੰਗ ਨਵਾਂਸ਼ਹਿਰ ਨੇ ਕਿਹਾ ਕਿ ਪੰਜਾਬ ਵਿੱਚ ਐਸ.ਸੀ. ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ਨਾਲ ਮੋਢਾ ਲਾ ਕੇ ਸਰਕਾਰ ਬਣਾਉਣ ਲਈ ਉਤਾਵਲਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਚੋਣਾਂ ਨੂੰ ਮੁੱਖ ਰੱਖਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਤੇ ਐਸ. ਸੀ. ਭਾਈਚਾਰੇ ਨਾਲ ਸਮੂਹ ਆਗੂਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਰਦੀਪ ਸਿੰਘ ਦੀਪਾ ਨੇ ਕਿਹਾ ਕਿ ਹਰ ਪਾਰਟੀ ਵਰਕਰ ਤੇ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਇੱਕਜੁੱਟ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੱਧ ਤੋਂ ਵੱਧ ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਬਣਾਈ ਜਾਵੇਗੀ। ਪੱਲੀ ਉੱਚੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਕਰਮਚਾਰੀ ਸੜਕਾਂ ’ਤੇ ਉਤਰੇ ਹੋਏ ਹਨ ਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੂਰੀ ਤਰ੍ਹਾਂ ਵਿਗੜੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਖੱਡਿਆਂ ਵਿਚੋਂ ਨਹੀਂ ਲੱਭ ਰਹੀ ਗਰਚਾ ਤੋਂ ਸਾਹਲੋਂ ਜਾਣ ਵਾਲੀ ਸੜਕ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਹੋਏ ਪੁਲਿਸ ਮੁਕਾਬਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਕਰਨਾਣਾ ਵਿਖੇ ਸਾਲਾਨਾ ਤਿੰਨ ਦਿਨ...
Ad Position 24