10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਮਰਦੀਪ ਕਾਲਜ ਮੁਕੰਦਪੁਰ ਦੇ ਐਮ. ਕਾਮ ਦੇ ਹੋਣਹਾਰ ਵਿਦਿਆਰਥੀ। ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 9 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ. ਬੀ.

Ad Position 21
No active advertisement
ਅਮਰਦੀਪ ਕਾਲਜ ਮੁਕੰਦਪੁਰ ਦੇ ਐਮ. ਬੀ. ਏ ਸਮੈਸਟਰ ਦੂਜਾ ਦੇ ਹੋਣਹਾਰ ਵਿਦਿਆਰਥੀ। 10-08-2026
ਮੁਕੰਦਪੁਰ, 9 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ. (ਪੰਜ ਸਾਲਾ) ਪ੍ਰੋਗਰਾਮ ਦੇ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਸ.ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਨਵਕਿਰਨ ਸੰਧੂ ਸਪੁੱਤਰੀ ਕੇਵਲ ਕ੍ਰਿਸ਼ਨ ਵਾਸੀ ਪਿੰਡ ਮੰਡੇਰ ਨੇ 87.4 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿਚੋਂ ਪਹਿਲਾ ਅਤੇ ਯੂਨੀਵਰਸਿਟੀ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣ ਅੰਜਲੀ ਸਪੁੱਤਰੀ ਜਸਵੀਰ ਕੁਮਾਰ, ਵਾਸੀ ਪਿੰਡ ਮੰਡੀ ਅਤੇ ਵਿਦਿਆਰਥਣ ਅਮਰਜੀਤ ਕੌਰ ਸਪੁੱਤਰੀ ਦਲਜੀਤ ਰਾਮ, ਵਾਸੀ ਪਿੰਡ ਢੱਕ ਮਜਾਰਾ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਜਮਾਤ ਕਲਾਸ ’ਚੋਂ ਦੂਸਰਾ ਅਤੇ ਯੂਨੀਵਰਸਿਟੀ ਵਿੱਚੋਂ ਦਸਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਹਰਲੀਨ ਖੇਲਾ ਸਪੁੱਤਰੀ ਗੁਰਦੇਵ ਸਿੰਘ ਵਾਸੀ ਪਿੰਡ ਦਾਦੂਵਾਲ ਨੇ 71.3 ਫੀਸਦੀ ਅੰਕ ਹਾਸਲ ਕਰਕੇ ਜਮਾਤ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਕਾਲਜ ਇਲਾਕੇ ਵਿੱਚ ਇਕੋ-ਇੱਕ ਕਾਲਜ ਹੈ, ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐੱਮ.ਬੀ.ਏ. (ਪੰਜ ਸਾਲਾ) ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ , ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਬੀ. ਐਲ. ਐਮ. ਕਾਲਜ ਦਾ ਬੀ. ਏ. ਸਮੈਸਟਰ ਛੇਵੇਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਜਗਜੀਤ ਸਿੰਘ ਨੇ ਐਨ. ਆਰ. ਆਈ. ਮਰੀਜ਼ ਨੂੰ ਨਵੀਂ ਮੁਸਕਾਨ ਦਿੱਤੀ
Ad Position 24