10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰਸ਼ਮੀ ਰੰਦੇਵ ਦੀ ਜਿੱਤ ’ਤੇ ਹੇਮੰਤ ਰੰਦੇਵ ਬੌਬੀ ਦਾ ਵਿਸ਼ੇਸ਼ ਸਨਮਾਨ ਰਾਹੋਂ ਦੇ 13 ਵਾਰਡਾਂ ਦਾ ਬਿਨਾਂ ਪੱਖਪਾਤ ਤੇਜ਼ੀ ਨਾਲ ਵਿਕਾਸ ਕਰਵਾਉਣ ਦਾ ਦਿੱਤਾ ਭਰੋਸਾ

ਰਾਹੋਂ, 9 ਅਗਸਤ (ਉਂਕਾਰ ਸਿੰਘ ਰਾਠੌਰ) - ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਦੀ ਚੋਣ ਵਿੱਚ ਰਸ਼ਮੀ ਰੰਦੇਵ ਨੂੰ ਮਿਲੀ ਵੱਡੀ ਜਿੱਤ ਦੇ ਚਲਦਿਆਂ ਡੀ. ਪੀ.

Ad Position 21
No active advertisement
ਹੇਮੰਤ ਰੰਦੇਵ ਬੌਬੀ ਨੂੰ ਗੁਲਦਸਤਾ ਭੇਟ ਕਰਦੇ ਡੀ. ਪੀ. ਆਈ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਢਾ। 10-08-2026
ਰਾਹੋਂ, 9 ਅਗਸਤ (ਉਂਕਾਰ ਸਿੰਘ ਰਾਠੌਰ) - ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਦੀ ਚੋਣ ਵਿੱਚ ਰਸ਼ਮੀ ਰੰਦੇਵ ਨੂੰ ਮਿਲੀ ਵੱਡੀ ਜਿੱਤ ਦੇ ਚਲਦਿਆਂ ਡੀ.ਪੀ.ਆਈ. ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਨਗਰ ਕੌਂਸਲ ਰਾਹੋਂ ਦੀ ਪ੍ਰਧਾਨ ਰਸ਼ਮੀ ਰੰਦੇਵ ਦੇ ਪਤੀ ਹੇਮੰਤ ਰੰਦੇਵ ਬੌਬੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰੋਹਨ ਚੱਡਾ ਨੇ ਬੌਬੀ ਰੰਦੇਵ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਇਸ ਮੌਕੇ ਰੋਹਨ ਚੱਡਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਉਣ ਦੇ ਬਾਵਜੂਦ ਰਾਹੋਂ ਸ਼ਹਿਰ ਦੇ ਲੋਕਾਂ ਨੇ ਰਸ਼ਮੀ ਰੰਦੇਵ ਨੂੰ ਨਗਰ ਕੌਂਸਲ ਦੀ ਪ੍ਰਧਾਨਗੀ ਸੌਂਪ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਰਸ਼ਮੀ ਰੰਦੇਵ ਨਗਰ ਕੌਂਸਲ ਰਾਹੋਂ ਦੀ ਪਹਿਲੀ ਮਹਿਲਾ ਪ੍ਰਧਾਨ ਬਣੇ ਹਨ, ਜੋ ਸ਼ਹਿਰ ਲਈ ਮਾਣ ਵਾਲੀ ਗੱਲ ਹੈ। ਰੋਹਨ ਚੱਡਾ ਨੇ ਕਿਹਾ ਕਿ ਰਾਹੋਂ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਉਨ੍ਹਾਂ ਵੱਲੋਂ ਹੇਮੰਤ ਰੰਦੇਵ ਬੌਬੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਰ ਵਾਰਡ ਦੀਆਂ ਵਿਕਾਸ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਡੀ.ਪੀ.ਆਈ. ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮੂਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਰਾਹੋਂ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ, ਬਸਪਾ ਤੇ ਡੀ.ਪੀ.ਆਈ. ਪਾਰਟੀ ਦੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਰਸ਼ਮੀ ਰੰਦੇਵ ਨੂੰ ਨਗਰ ਕੌਂਸਲ ਰਾਹੋਂ ਦੀ ਪ੍ਰਧਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਡੀ.ਪੀ.ਆਈ. ਪਾਰਟੀ ਰਾਹੋਂ ਦੇ ਹਰੇਕ ਵਾਰਡ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਰਹੇਗੀ ਅਤੇ ਸ਼ਹਿਰ ਦੇ ਕਿਸੇ ਵੀ ਵਾਰਡ ਨਾਲ ਵਿਕਾਸ ਪੱਖੋਂ ਪੱਖਪਾਤ ਨਹੀਂ ਹੋਣ ਦਿੱਤਾ ਜਾਵੇਗਾ। ਹੇਮੰਤ ਰੰਦੇਵ ਬੋਬੀ ਨੇ ਰੋਹਨ ਚੱਡਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਵਾਰਡ ਨੰਬਰ 1 ਤੋਂ ਲੈ ਕੇ ਵਾਰਡ ਨੰਬਰ 13 ਤੱਕ ਹਰੇਕ ਵਾਰਡ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੂਹ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਵਿਫਟ ਕਾਰ ਦਾ ਸੰਤੁਨਲ ਵਿਗੜਨ ਨਾਲ ਕਾਰ ਡਿਵਾਈਡਰ ’ਤੇ ਜਾ ਚੜ੍ਹੀ ਅਗਲੀ ਖ਼ਬਰ ਬੀ. ਐਲ. ਐਮ. ਕਾਲਜ ਦਾ ਬੀ. ਏ. ਸਮੈਸਟਰ ਛੇਵੇਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24