10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਵਿਫਟ ਕਾਰ ਦਾ ਸੰਤੁਨਲ ਵਿਗੜਨ ਨਾਲ ਕਾਰ ਡਿਵਾਈਡਰ ’ਤੇ ਜਾ ਚੜ੍ਹੀ

ਕਾਠਗੜ੍ਹ/ਰੱਤੇਵਾਲ, 9 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਸੁੱਧਾ ਮਾਜਰਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.

Ad Position 21
No active advertisement
ਅਜੀਤ ਡੈਸਕ 10-08-2026
ਕਾਠਗੜ੍ਹ/ਰੱਤੇਵਾਲ, 9 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ) - ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਸੁੱਧਾ ਮਾਜਰਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ. ਐਸ. ਐਫ. ਟੀਮ ਦੇ ਇੰਚਾਰਜ ਏ. ਐਸ. ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮ. ਡੀ. ਟੀ. ਐਪ ਰਾਹੀਂ ਸੂਚਨਾ ਪ੍ਰਾਪਤ ਹੋਈ ਕਿ ਸੁੱਧਾਮਾਜਰਾ ਪਿੰਡ ਕੋਲ ਐਕਸੀਡੈਂਟ ਹੋ ਗਿਆ ਤਾਂ ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇੱਕ ਸਵਿਫਟ ਗੱਡੀ ਜਿਸ ਦਾ ਨੰਬਰ ਜੇ. ਕੇ 08 ਈ 2345 ਸੀ ਜਿਸ ਨੂੰ ਅਰੁਣ ਕਲੰਦਰੀਆ ਪੁੱਤਰ ਸੁਸ਼ੀਲ ਕੁਮਾਰ ਵਾਸੀ ਕਠੂਆ, ਜੰਮੂ ਕਸ਼ਮੀਰ ਚਲਾ ਰਿਹਾ ਸੀ। ਇਹ ਕਾਰ ਬਲਾਚੌਰ ਤੋਂ ਰੋਪੜ ਸਾਇਡ ਜਾ ਰਹੀ ਸੀ ਜਦੋਂ ਇਹ ਕਾਰ ਉਪਰੋਕਤ ਸਥਾਨ ’ਤੇ ਪਹੁੰਚੀ ਤਾਂ ਅਚਾਨਕ ਕਾਰ ਦਾ ਸੰਤੁਨਲ ਵਿਗੜ ਗਿਆ ਜਿਸ ਨਾਲ ਕਾਰ ਬੇਕਾਬੂ ਹੋ ਕੇ ਡਿਵਾਈਡਰ ’ਤੇ ਚੜ੍ਹ ਕੇ ਦੂਸਰੀ ਸਾਇਡ ਜਾ ਡਿੱਗੀ। ਜਿਸ ਨਾਲ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਕਾਰ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਐਸ. ਐਸ. ਐਫ ਦੀ ਟੀਮ ਵਲੋਂ ਕਾਰ ਨੂੰ ਸਾਇਡ ’ਤੇ ਕਰਵਾ ਕੇ ਆਵਾਜਾਈ ਨੂੰ ਸੂਚਾਰੂ ਢੰਗ ਨਾਲ ਬਹਾਲ ਕਰਵਾਇਆ। ਹਾਦਸੇ ਦੀ ਸੂਚਨਾ ਕੰਟ੍ਰੋਲ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਦੇ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖਸਤਾ ਹਾਲਤ ਗਲੀ ’ਚ ਖੜ੍ਹੇ ਬਰਸਾਤੀ ਪਾਣੀ ਨੇ ਪਿੰਡ ਕਮਾਲਪੁਰ ਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ ਅਗਲੀ ਖ਼ਬਰ ਰਸ਼ਮੀ ਰੰਦੇਵ ਦੀ ਜਿੱਤ ’ਤੇ ਹੇਮੰਤ ਰੰਦੇਵ ਬੌਬੀ ਦਾ ਵਿਸ਼ੇਸ਼ ਸਨਮਾਨ ਰਾਹੋਂ ਦੇ 13 ਵਾਰਡਾਂ ਦਾ ਬਿਨਾਂ ਪੱਖਪਾਤ ਤੇਜ਼ੀ ਨਾਲ...
Ad Position 24