09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ। ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ. ਐਚ.

Ad Position 21
No active advertisement
ਅਜੀਤ ਡੈਸਕ 10-08-2026
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ.ਐਚ.ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਤੋਂ ਪਿੰਡ ਰਾਮਪੁਰ ਰਾਏ ਤੋਂ ਹੁੰਦੇ ਹੋਏ ਪਿੰਡ ਸਜਾਵਲਪੁਰ ਵੱਲ ਨੂੰ ਜਾ ਰਹੀ ਸੀ ਤੇ ਜਦੋਂ ਪੁਲਿਸ ਪਾਰਟੀ ਪਿੰਡ ਸਜਾਵਲਪੁਰ ਤੋਂ 100 ਮੀਟਰ ਪਿੱਛੇ ਹੀ ਸੀ ਤਾਂ ਉਹਨਾਂ ਨੂੰ ਇਕ ਸ਼ੱਕੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛਗਿੱਛ ਕਰਨ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਨਿਖਿਲ ਕੁਮਾਰ ਪੁੱਤਰ ਜਸਵੰਤ ਸਿੰਘ ਵਾਸੀ ਗੁਰੂ ਰਵਿਦਾਸ ਨਗਰ, ਨਿੰਮ ਵਾਲਾ ਚੌਂਕ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਸੜੋਆ ਦੀ ਇਮਾਰਤ ਨੂੰ ਲੈ ਕੇ ਉੱਠੇ ਸਵਾਲ, ਸ਼ਾਮ ਲਾਲ ਚੌਧਰੀ ਤੇ ਵਸ਼ਿਸ਼ਟ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ... ਅਗਲੀ ਖ਼ਬਰ ਖਸਤਾ ਹਾਲਤ ਗਲੀ ’ਚ ਖੜ੍ਹੇ ਬਰਸਾਤੀ ਪਾਣੀ ਨੇ ਪਿੰਡ ਕਮਾਲਪੁਰ ਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ
Ad Position 24