09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਮਰਦੀਪ ਕਾਲਜ ਦੇ ਐੱਮ.ਬੀ.ਏ. (ਦੋ ਸਾਲਾ) ਪ੍ਰੋਗਰਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 9 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ. ਬੀ.

Ad Position 21
No active advertisement
ਅਮਰਦੀਪ ਕਾਲਜ ਮੁਕੰਦਪੁਰ ਦੇ ਐਮ. ਬੀ. ਏ ਸਮੈਸਟਰ ਚੌਥਾ ਦੇ ਹੋਣਹਾਰ ਵਿਦਿਆਰਥੀ। 10-08-2026
ਮੁਕੰਦਪੁਰ, 9 ਅਗਸਤ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ. (ਦੋ ਸਾਲਾ) ਪ੍ਰੋਗਰਾਮ ਦੇ ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਕਮਲਪ੍ਰੀਤ ਸਪੁੱਤਰੀ ਸੁਲੱਖਣ ਰਾਮ ਵਾਸੀ ਪਿੰਡ ਮਸਾਣੀ ਨੇ 82.2 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਹਨੀਆ ਸਪੁੱਤਰੀ ਰਘੁਬੀਰ ਚੰਦ ਵਾਸੀ ਪਿੰਡ ਅੱਪਰਾ ਨੇ 81.4 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਬਲਜੀਤ ਕੌਰ ਸਪੁੱਤਰੀ ਭੁਪਿੰਦਰ ਕੁਮਾਰ ਵਾਸੀ ਪਿੰਡ ਲਾਂਧੜਾ ਨੇ 72.6 ਫੀਸਦੀ ਅੰਕ ਹਾਸਲ ਕਰਕੇ ਜਮਾਤ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਕਾਲਜ ਇਲਾਕੇ ਵਿੱਚ ਇਕੋ-ਇੱਕ ਕਾਲਜ ਹੈ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐੱਮ.ਬੀ.ਏ. ( ਦੋ ਸਾਲਾ) ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਉਨ੍ਹਾਂ ਵਿਭਾਗ ਦੇ ਮੁਖੀ ਡਾ.ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਐੱਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਰੁੱਖ ਮਨੁੱਖੀ ਜੀਵਨ ਲਈ ਕੁਦਰਤ ਦਾ ਅਨਮੋਲ ਤੋਹਫ਼ਾ ਹਨ - ਸੋਮਪਾਲ ਸਿੰਘ ਬੰਗਾ
Ad Position 24