11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਐਗਰੋਕ੍ਰਿਸਟ ਕੰਪਨੀ ਨੇ ਸਰਕਾਰੀ ਹਾਈ ਸਕੂਲ ਠਠਿਆਲਾ ਢਾਂਹਾਂ ਵਿਖੇ ਵਰ੍ਹੇਗੰਢ ਮਨਾਈ

ਜਾਡਲਾ, 10 ਅਗਸਤ (ਹਰਕੰਵਲ ਸਿੰਘ ਕੌਲਗੜ੍ਹ, ਸੁਰਿੰਦਰ ਦੁੱਗਲ) - ਐਗਰੋਕ੍ਰੇਸਟ ਕੰਪਨੀ ਵੱਲੋਂ ਆਪਣੀ ਵਰ੍ਹੇਗੰਢ ਮੌਕੇ ਸਰਕਾਰੀ ਹਾਈ ਸਕੂਲ ਠਠਿਆਲਾ ਢਾਹਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਲਾਂ ਤੇ ਚਾਬੀ ਵਾਲੇ ਛੱਲੇ ਵੰਡ ਕੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਜਾਡਲਾ, 10 ਅਗਸਤ (ਹਰਕੰਵਲ ਸਿੰਘ ਕੌਲਗੜ੍ਹ, ਸੁਰਿੰਦਰ ਦੁੱਗਲ) - ਐਗਰੋਕ੍ਰੇਸਟ ਕੰਪਨੀ ਵੱਲੋਂ ਆਪਣੀ ਵਰ੍ਹੇਗੰਢ ਮੌਕੇ ਸਰਕਾਰੀ ਹਾਈ ਸਕੂਲ ਠਠਿਆਲਾ ਢਾਹਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਲਾਂ ਤੇ ਚਾਬੀ ਵਾਲੇ ਛੱਲੇ ਵੰਡ ਕੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕੀਤਾ ਗਿਆ। ਸਮਾਗਮ ਦੌਰਾਨ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੰਦਿਆਂ ਸਕੂਲ ਕੈਂਪਸ ਵਿੱਚ ਫਲਦਾਰ ਤੇ ਛਾਂਦਾਰ ਬੂਟੇ ਵੀ ਲਗਾਏ ਗਏ। ਹਾਜ਼ਰ ਮਹਿਮਾਨਾਂ ਨੇ ਬੱਚਿਆਂ ਨੂੰ ਰੁੱਖ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟੈਰਿਟਰੀ ਇੰਚਾਰਜ ਸੁਰਿੰਦਰ ਸਿੰਘ ਅਤੇ ਮਨੋਜ ਕੁਮਾਰ ਨੇ ਕਿਹਾ ਕਿ ਕੰਪਨੀ ਵੱਲੋਂ ਇਸ ਉਪਰਾਲੇ ਦਾ ਮੁੱਖ ਉਦੇਸ਼ ਸਿੱਖਿਆ ਨੂੰ ਉਤਸ਼ਾਹਿਤ ਕਰਨਾ, ਵਾਤਾਵਰਣ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨਾ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜ ਭਲਾਈ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ। ਪਿੰਡ ਠਠਿਆਲਾ ਢਾਂਹਾਂ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਐਗਰੋਕੇਟ ਕੰਪਨੀ ਦਾ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਗੁਰਦੀਪ ਸਿੰਘ, ਬਹਾਦਰ ਸਿੰਘ ਵਿਰਕ, ਰਸ਼ਪਾਲ ਸਿੰਘ ਪੰਚ, ਮੁਖਤਿਆਰ ਸਿੰਘ ਪੰਚ, ਪ੍ਰਭਦੀਪ ਸਿੰਘ ਗਰੇਵਾਲ, ਗੁਰਦੀਪ ਸਿੰਘ ਗਰੇਵਾਲ, ਜਰਨੈਲ ਸਿੰਘ, ਸੁਖਵਿੰਦਰ ਸਿੰਘ ਅਕਾਲੀ ਆਗੂ, ਗੁਰਪਾਲ ਸਿੰਘ, ਪ੍ਰਦੀਪ ਸਿੰਘ ਵਿਰਕ, ਹਰਦੀਪ ਸਿੰਘ, ਬਰਜਿੰਦਰ ਸਿੰਘ, ਗੁਰਕੀਰਤ ਸਿੰਘ, ਅਵਤਾਰ ਸਿੰਘ, ਲਖਬੀਰ ਸਿੰਘ, ਸਕੂਲ ਸਟਾਫ ਵਲੋਂ ਗੁਰਪ੍ਰੀਤ ਕੌਰ, ਕਿਰਨਦੀਪ ਕੌਰ, ਗੁਰਪ੍ਰੀਤ ਸਿੰਘ, ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਕਾਰਮਲ ਸਕੂਲ ਬਲਾਚੌਰ ਦੀ ਪ੍ਰਭਸਿਮਰਨ ਕੌਰ ਨੇ ਜਿੱਤੇ ਸੋਨੇ ਦੇ ਤਗਮੇ ਅਗਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ - ਵਿਜੈ ਸ਼ਰਮਾ
Ad Position 24