11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰੁੱਖ ਲਗਾਓ, ਧਰਤੀ ਬਚਾਓ ਮੁਹਿੰਮ ਤਹਿਤ ਭਾਰਟਾ ’ਚ ਲਗਾਏ ਅੰਬ ਤੇ ਨਿੰਮ ਦੇ ਬੂਟੇ

ਰਾਹੋਂ, 10 ਅਗਸਤ (ਉਂਕਾਰ ਸਿੰਘ ਰਾਠੋਰ)- ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਰੁੱਖ ਲਗਾਓ, ਧਰਤੀ ਬਚਾਓ’ ਮੁਹਿੰਮ ਤਹਿਤ ਪਿੰਡ ਭਾਰਟਾ ਵਿਖੇ ਅੰਬ ਤੇ ਨਿੰਮ ਦੇ 22 ਬੂਟੇ ਲਗਾਏ ਗਏ। ਬੂਟੇ ਲਗਾਉਣ ਦੀ ਸੇਵਾ ਸੁਰਿੰਦਰ ਸਿੰਘ ਭਾਰਟਾ ਵੱਲੋਂ ਕੀਤੀ ਗਈ।

Ad Position 21
No active advertisement
ਭਾਰਟਾ ਵਿਖੇ ਅੰਬ ਅਤੇ ਨਿੰਮ ਦੇ ਬੂਟੇ ਲਗਾਉਂਦੇ ਹੋਏ ਵਾਤਾਵਰਣ ਪ੍ਰੇਮੀ। 11-08-2026
ਰਾਹੋਂ, 10 ਅਗਸਤ (ਉਂਕਾਰ ਸਿੰਘ ਰਾਠੋਰ)- ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਰੁੱਖ ਲਗਾਓ, ਧਰਤੀ ਬਚਾਓ’ ਮੁਹਿੰਮ ਤਹਿਤ ਪਿੰਡ ਭਾਰਟਾ ਵਿਖੇ ਅੰਬ ਤੇ ਨਿੰਮ ਦੇ 22 ਬੂਟੇ ਲਗਾਏ ਗਏ। ਬੂਟੇ ਲਗਾਉਣ ਦੀ ਸੇਵਾ ਸੁਰਿੰਦਰ ਸਿੰਘ ਭਾਰਟਾ ਵੱਲੋਂ ਕੀਤੀ ਗਈ। ਇਸ ਮੌਕੇ ਮਾਸਟਰ ਨਰਿੰਦਰ ਸਿੰਘ ਭਾਰਟਾ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਭਾਰਟਾ, ਮਨਜਿੰਦਰ ਸਿੰਘ ਤੰਬੜ, ਬਲਜਿੰਦਰ ਸਿੰਘ, ਸਤਨਾਮ ਸਿੰਘ, ਜਸਕਰਨ ਸਿੰਘ ਧਮੜੈਤ, ਗਗਨਪ੍ਰੀਤ ਸਿੰਘ ਭਾਰਟਾ, ਸਰਬਜੀਤ ਬਾਲੀ, ਗੁਰਮੇਲ ਰਾਮ ਗੇਲਾ, ਹਰਮਨ ਗੁਲਾਟੀ, ਰਾਜਨ ਪੋਪਲੀ ਅਤੇ ਰਾਜਾ ਕੈਂਥ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਅਤੇ ਨੌਜਵਾਨ ਮੌਜੂਦ ਸਨ। ਇਸ ਮੌਕੇ ਵਾਤਾਵਰਨ ਪ੍ਰੇਮੀ ਰਾਜਾ ਕੈਂਥ ਨੇ ਕਿਹਾ ਕਿ ਅੱਜ ਵਾਤਾਵਰਨ ਦੀ ਸੁਰੱਖਿਆ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਵੱਧ ਰਹੇ ਪ੍ਰਦੂਸ਼ਣ ਅਤੇ ਲਗਾਤਾਰ ਘਟ ਰਹੇ ਹਰਿਆਵਲ ਦੇ ਖੇਤਰ ਨੂੰ ਦੇਖਦਿਆਂ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਵੱਡੇ ਰੁੱਖ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਭਾਰਟਾ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਰੁੱਖਾਂ ਤੋਂ ਬਿਨਾਂ ਧਰਤੀ ’ਤੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਹਰ ਇੱਕ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਅਤੇ ਕੁਦਰਤੀ ਸੰਤੁਲਨ ਦਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਵਾਤਾਵਰਨ ਸੰਭਾਲ ਦੀਆਂ ਅਜਿਹੀਆਂ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਅੰਤ ਵਿੱਚ ਮੁਹਿੰਮ ਨਾਲ ਜੁੜੇ ਸੇਵਾਦਾਰਾਂ ਵੱਲੋਂ ਬੂਟੇ ਲਗਾਉਣ ਲਈ ਪਹੁੰਚੇ ਸਾਰੇ ਸਤਿਕਾਰਯੋਗ ਸਾਥੀਆਂ ਅਤੇ ਨੌਜਵਾਨ ਵੀਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਾਤਾਵਰਨ ਪ੍ਰਤੀ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 108 ਐਂਬੂਲੈਂਸ ਸੇਵਾ ਨੇ ਛੇ ਮਹੀਨਿਆਂ ਦੌਰਾਨ 91,700 ਨੂੰ ਐਮਰਜੈਂਸੀ ਸੇਵਾਵਾਂ ਕੀਤੀਆਂ ਪ੍ਰਦਾਨ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਨੇ ਤੀਆਂ ਦਾ ਤਿਉਹਾਰ ਮਨਾਇਆ
Ad Position 24