11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਵਿਸ਼ਾਲ ਮੁਫ਼ਤ ਚਮੜੀ ਰੋਗ ਜਾਂਚ ਕੈਂਪ ਦੌਰਾਨ ਡਾ. ਕਰਨ ਛਾਬੜਾ ਮਰੀਜ਼ਾਂ ਦੀ ਜਾਂਚ ਕਰਨ ਮੌਕੇ। ਮੁਫ਼ਤ ਜਾਂਚ ਕੈਂਪ ਲਗਾਇਆ

ਬੰਗਾ, 10 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿੱਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ 217 ਮਰੀਜ਼ਾਂ ਨੇ ਆਪਣੀ ਜਾਂਚ ਮੁਫਤ ਕਰਵਾ ਕੇ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕਰਕੇ ਲਾਭ ਪ੍ਰਾਪਤ ਕੀਤਾ। ਇਸ ਮੌਕੇ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਹਸਪਤਾਲ ਦੇ ਚਮੜੀ ਰੋਗਾਂ ਦੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 11-08-2026
ਬੰਗਾ, 10 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿੱਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ 217 ਮਰੀਜ਼ਾਂ ਨੇ ਆਪਣੀ ਜਾਂਚ ਮੁਫਤ ਕਰਵਾ ਕੇ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕਰਕੇ ਲਾਭ ਪ੍ਰਾਪਤ ਕੀਤਾ। ਇਸ ਮੌਕੇ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਹਸਪਤਾਲ ਦੇ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਐਮ. ਡੀ. ਵੱਲੋਂ ਕੈਂਪ ਦੌਰਾਨ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ। ਇਸ ਮੌਕੇ ਡਾ. ਕਰਨ ਛਾਬੜਾ ਨੇ ਕਿਹਾ ਕਿ ਚਮੜੀ ਦੇ ਰੋਗਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਕਿਉਂਕਿ ਛੋਟੀ ਜਿਹੀ ਸਮੱਸਿਆ ਵੀ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਗੰਭੀਰ ਬਿਮਾਰੀ ਦਾ ਰੂਪ ਧਾਰ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਚਮੜੀ ’ਤੇ ਕਿਸੇ ਪ੍ਰਕਾਰ ਦੀ ਖਾਰਸ਼, ਲਾਲੀ, ਦਾਗ-ਧੱਬੇ, ਛਾਲੇ, ਅਲਰਜੀ ਜਾਂ ਹੋਰ ਕੋਈ ਸਮੱਸਿਆ ਲੰਬੇ ਸਮੇਂ ਤੱਕ ਰਹਿੰਦੀ ਹੈ ਤਾਂ ਤੁਰੰਤ ਮਾਹਿਰ ਚਮੜੀ ਰੋਗਾਂ ਦੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਕੈਂਪ ਵਿੱਚ ਆਏ ਮਰੀਜ਼ਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਮੁਫ਼ਤ ਕੈਂਪ ਲਗਾ ਕੇ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਾ. ਸ਼ਿਵਾਨੀ ਸ਼ਰਮਾ ਮੈਡੀਕਲ ਅਫਸਰ, ਜੋਤੀ ਰਾਣੀ ਉ. ਪੀ. ਡੀ ਇੰਚਾਰਜ, ਜਸਵੀਰ ਕੌਰ ਸਟਾਫ, ਹਰਜੀਤ ਕੌਰ ਫਾਰਮਾਸਿਸਟ, ਰੀਨਾ, ਨੰਬਰਦਾਰ ਸਵਰਨ ਸਿੰਘ ਕਾਹਮਾ, ਕਰਨ ਸਰਗੰਲ, ਵਿਸ਼ਾਲ ਚੌਧਰੀ, ਰਾਹੁਲ ਵਰਮਾ, ਅਮਿਤ ਪੁਰੀ, ਵਿਵੇਕ ਅਰੋੜਾ, ਹਸਪਤਾਲ ਦਾ ਨਰਸਿੰਗ, ਮੈਡੀਕਲ ਤੇ ਸਹਾਇਕ ਸਟਾਫ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਡਾ. ਸੁੱਖੀ ਵੱਲੋਂ ਚੱਕਰਾਮੂੰ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਅਗਲੀ ਖ਼ਬਰ ਚੇਅਰਮੈਨ ਨਾਨਕ ਸਿੰਘ ਜੰਡੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਸਮਾਗਮ ’ਚ ਸ਼ਾਮਿਲ ਹੋਣ ਲਈ ਕਾਂਗਰਸੀ ਵਰਕਰਾਂ ਦਾ ਧੰਨਵਾਦ
Ad Position 24