ਹਲਕਾ ਵਿਧਾਇਕ ਡਾ. ਸੁੱਖੀ ਵੱਲੋਂ ਚੱਕਰਾਮੂੰ ਵਿਖੇ ਰਾਸ਼ਨ ਕਿੱਟਾਂ ਦੀ ਵੰਡ
ਬਹਿਰਾਮ, 10 ਅਗਸਤ (ਸਰਬਜੀਤ ਸਿੰਘ ਰਾਣਾ) - ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਹਣ ਲਾਲ ਢੰਡਾ ਵੱਲੋਂ ‘ਮੇਰੀ ਰਸੋਈ’ ਸਕੀਮ ਤਹਿਤ ਪਿੰਡ ਚੱਕ ਰਾਮੂੰ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ।
ਬਹਿਰਾਮ, 10 ਅਗਸਤ (ਸਰਬਜੀਤ ਸਿੰਘ ਰਾਣਾ) - ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਹਣ ਲਾਲ ਢੰਡਾ ਵੱਲੋਂ ‘ਮੇਰੀ ਰਸੋਈ’ ਸਕੀਮ ਤਹਿਤ ਪਿੰਡ ਚੱਕ ਰਾਮੂੰ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਹਲਕਾ ਵਿਧਾਇਕ ਨੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਜ਼ਿੰਦਗੀ ਦੀਆਂ ਲੋੜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਤਾਂ ਜੋ ਹਰ ਪਰਿਵਾਰ ਨੂੰ ਬਣਦਾ ਮਾਣ ਸਨਮਾਨ ਤੇ ਸਹਿਯੋਗ ਮਿਲ ਸਕੇ। ਉਹਨਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਇਸ ਉਪਰਾਲੇ ਦਾ ਮੁੱਖ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਮਾਲੀ ਤੇ ਰਾਸ਼ਨ ਸਹਾਇਤਾ ਪਹੁੰਚਾਉਣਾ ਹੈ। ਇਸ ਮੌਕੇ ਮੈਂਬਰ ਬਲਾਕ ਸੰਮਤੀ ਮਹਿੰਦਰ ਪਾਲ ਬਹਿਰਾਮ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਹਿੰਦਰ ਪਾਲ ਬਹਿਰਾਮ ਮੈਂਬਰ ਬਲਾਕ ਸੰਮਤੀ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ , ਸਰਪੰਚ ਹਰਜਿੰਦਰ ਕੌਰ, ਮੇਵਾ ਸਿੰਘ ਸਾਬਕਾ ਸਰਪੰਚ, ਸੁਦਾਗਰ ਰਾਮ ਭਰੋਮਜਾਰਾ ਡਿਪੂ ਹੋਲਡਰ, ਰਾਣਾ ਸਿੰਘ ਬੱਲ ਯੂ.ਐਸ.ਏ, ਬਲਕਰਨ ਸਿੰਘ ਪੰਚ, ਹਰਦੀਪ ਸਿੰਘ ਪੰਚ, ਹਰਜਾਪ ਸਿੰਘ ਖਾਲਸਾ, ਹਰਬੰਸ ਲਾਲ ਪੰਚ, ਯੋਗਰਾਜ ਸ਼ਰਮਾ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।