11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ ਗੱਲਬਾਤ ਕਰਨ ਸਮੇਂ ਨਾਲ ਹੋਰ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ - ਬਲਾਕੀਪੁਰ, ਮਕਸੂਦਪੁਰ

ਕਟਾਰੀਆਂ, 10 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਆਪ ਆਗੂ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਦੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ ਤੇ ਹਰ ਵਰਗ ਦੀ ਭਲਾਈ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਿੱਖਿਆ ਸਿਹਤ, ਰੋਜ਼ਗਾਰ, ਬਿਜਲੀ ਤੇ ਲੋਕ ਭਲਾਈ ਨਾਲ ਸਬੰਧਤ ਕਈ ਇਤਿਹਾਸਕ ਫੈਸਲੇ ਲਏ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਕਟਾਰੀਆਂ, 10 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਆਪ ਆਗੂ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਦੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ ਤੇ ਹਰ ਵਰਗ ਦੀ ਭਲਾਈ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਿੱਖਿਆ ਸਿਹਤ, ਰੋਜ਼ਗਾਰ, ਬਿਜਲੀ ਤੇ ਲੋਕ ਭਲਾਈ ਨਾਲ ਸਬੰਧਤ ਕਈ ਇਤਿਹਾਸਕ ਫੈਸਲੇ ਲਏ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਲੋਕ ਪੱਖੀ ਵਿਕਾਸ ਕਾਰਜਾਂ ਤੋਂ ਲੋਕ ਖੁਸ਼ ਹਨ ਤੇ ਪੰਜਾਬ ਵਿੱਚ ਮੁੜ ਆਪ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ। ਇਸ ਮੌਕੇ ਪ੍ਰਧਾਨ ਸੁਲੱਖਣ ਸਿੰਘ ਬੋਇਲ ਮਕਸੂਦਪੁਰ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਮਨਜੀਤ ਸਿੰਘ ਖਰੌਦ ਮਕਸੂਦਪੁਰ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ ਅਟਵਾਲ, ਤਲਜਿੰਦਰ ਸਿੰਘ ਬੋਇਲ ਮਕਸੂਦਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ, ਅਰੁਣ ਘਈ ਨਾਲ ਹੋਰ। ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ - ਡ... ਅਗਲੀ ਖ਼ਬਰ ਹਲਕਾ ਵਿਧਾਇਕ ਡਾ. ਸੁੱਖੀ ਵੱਲੋਂ ਚੱਕਰਾਮੂੰ ਵਿਖੇ ਰਾਸ਼ਨ ਕਿੱਟਾਂ ਦੀ ਵੰਡ
Ad Position 24