10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਾਗੋਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰੱਤੇਵਾਲ, 10 ਅਗਸਤ (ਅਸ਼ੋਕ ਕੁਮਾਰ ਲੀਲ) - ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਤੀਆਂ ਦਾ ਤਿਉਹਾਰ ਪਿੰਡ ਬਾਗੋਵਾਲ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਧੀਆਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਸਫ਼ਲ ਬਣਾ ਦਿੱਤਾ।

Ad Position 21
No active advertisement
ਅਜੀਤ ਡੈਸਕ 11-08-2026
ਰੱਤੇਵਾਲ, 10 ਅਗਸਤ (ਅਸ਼ੋਕ ਕੁਮਾਰ ਲੀਲ) - ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਤੀਆਂ ਦਾ ਤਿਉਹਾਰ ਪਿੰਡ ਬਾਗੋਵਾਲ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਧੀਆਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਸਫ਼ਲ ਬਣਾ ਦਿੱਤਾ। ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਕਲਾ ਕ੍ਰਿਤੀਆਂ ਨੇ ਆਏ ਦਰਸ਼ਕਾਂ ਦਾ ਮਨ ਮੋਹ ਲਿਆ। ਜਸਪਾਲ ਸਿੰਘ ਬਾਗੋਵਾਲ ਨੇ ਦੱਸਿਆ ਕਿ ਮਹਿਲਾਵਾਂ, ਧੀਆਂ ਅਤੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਨਾਲ ਲੋਕ ਨਾਚ ਗਿੱਧਾ ਭੰਗੜਾ ਪਾ ਕੇ ਆਪਣੇ ਪੁਰਾਣੇ ਵਿਰਸੇ ਦੀਆਂ ਝਲਕੀਆਂ ਪੇਸ਼ ਕਰਕੇ ਖ਼ੁਸ਼ੀਆਂ ਭਰਿਆ ਮਾਹੌਲ ਸਿਰਜ ਦਿੱਤਾ ਜਿਸ ਨੂੰ ਸਾਰਿਆਂ ਦਰਸ਼ਕਾਂ ਵਲੋਂ ਖੂਬ ਸਰਾਹਿਆ ਗਿਆ। ਪ੍ਰੋਗਰਾਮ ਨੇ ਸਾਰਿਆਂ ਨੂੰ ਰਲ ਮਿਲ ਕੇ ਖੁਸ਼ੀਆਂ ਭਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਵਿੱਚ ਕਮਲਾ ਦੇਵੀ, ਕਸ਼ਮੀਰ ਕੌਰ, ਸੁਰਜੀਤ ਕੌਰ, ਰੀਨਾ ਰਾਣੀ, ਕੰਚਨ ਬਾਲਾ, ਬਿਮਲਾ ਦੇਵੀ, ਸਰਬਜੀਤ ਕੌਰ, ਕੰਵਲਜੀਤ ਕੌਰ ਆਦਿ ਹੋਰ ਬਹੁਤ ਸਾਰੀਆਂ ਮਹਿਲਾਵਾਂ ਤੇ ਧੀਆਂ ਅਤੇ ਬੱਚੇ ਮੌਕੇ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਸ਼ੋਅ ਮੈਚ ਜਿੱਤਿਆ ਅਗਲੀ ਖ਼ਬਰ ਸੁਮਨ ਲਾਲ ਦੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਲਖਵਿੰਦਰ ਲੱਖੀ ਵਲੋਂ ਵਧਾਈ
Ad Position 24