10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬੀ. ਐਲ. ਐਮ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਸੈਮੀਨਾਰ ਦਾ ਦ੍ਰਿਸ਼। ਬੀ. ਐਲ. ਐਮ ਕਾਲਜ ਨਵਾਂਸ਼ਹਿਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਬੀ. ਐਲ.

Ad Position 21
No active advertisement
ਅਜੀਤ ਡੈਸਕ 11-08-2026
ਨਵਾਂਸ਼ਹਿਰ, 10 ਅਗਸਤ (ਜਸਬੀਰ ਸਿੰਘ ਨੂਰਪੁਰ) - ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਸੋਸ਼ਲ ਸਾਇੰਸ ਫੋਰਮ ਅਤੇ ਇਤਿਹਾਸ ਵਿਭਾਗ ਵੱਲੋਂ ਸੋਸ਼ਲ ਸਾਇੰਸ ਫੋਰਮ ਦੀ ਇੰਚਾਰਜ ਅਤੇ ਇਤਿਹਾਸ ਵਿਭਾਗ ਦੀ ਮੁਖੀ ਡਾ. ਰੂਬੀ ਬਾਲਾ ਦੇ ਵਿਸ਼ੇਸ਼ ਯਤਨਾਂ ਨਾਲ ਅਤੇ ਕਾਲਜ ਦੀ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਦੀ ਯੋਗ ਅਗਵਾਈ ਹੇਠ ਸੋਮਨਾਥ ਮੰਦਰ ’ਤੇ ਪਹਿਲੇ ਹਮਲੇ ਦੇ 1000 ਸਾਲ ਪੂਰੇ ਹੋਣ ਦੇ ਸੰਦਰਭ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਸੱਭਿਆਚਾਰਕ ਮੰਤਰਾਲੇ ਵੱਲੋਂ ਅਜਿਹਾ ਸੈਮੀਨਾਰ ਕਰਾਉਣ ਦੀ ਹਦਾਇਤ ਪ੍ਰਾਪਤ ਹੋਈ ਸੀ। ਇਸ ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਸੋਮਨਾਥ ਮੰਦਰ ਦੇ ਇਤਿਹਾਸ, ਇਸ ਦੀ ਇਤਿਹਾਸਕ ਤੇ ਸੱਭਿਆਚਾਰਕ ਮਹੱਤਤਾ ਅਤੇ ਮਹਿਮੂਦ ਗਜ਼ਨਵੀ ਦੇ ਹਮਲੇ ਨਾਲ ਸਬੰਧਤ ਇਤਿਹਾਸਕ ਤੱਥਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਸ੍ਰੀਮਤੀ ਤਨਪ੍ਰੀਤ ਕੌਰ ਵਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੈਮੀਨਾਰ ਵਿੱਚ ਬੀ.ਏ. ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵੱਲੋਂ ਭਗਵਾਨ ਵਾਲਮੀਕਿ ਮੰਦਰ ਵਿਖੇ ਫਰਸ਼ ਲਗਾਉਣ ਦੀ ਸੇਵਾ ਅਗਲੀ ਖ਼ਬਰ ਰੋਜ਼ਾਨਾ ਸਵੇਰ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਸ਼ੋਅ ਮੈਚ ਜਿੱਤਿਆ
Ad Position 24