ਦਿਲਦਾਰ ਸਿੰਘ ਬੱਬਰਮਜਾਰਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
ਉਸਮਾਨਪੁਰ/ਜਾਡਲਾ, 11 ਅਗਸਤ (ਸੰਦੀਪ ਮਝੂਰ, ਹਰਕੰਵਲ ਸਿੰਘ ਕੌਲਗੜ੍ਹ) - ਪਿੰਡ ਮਜਾਰਾ ਕਲਾਂ ਦੇ ਵਸਨੀਕ, ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਦਿਲਦਾਰ ਸਿੰਘ ਬੱਬਰਮਜਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਜ਼ਨਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇ.
ਦ
ਦਿਲਦਾਰ ਸਿੰਘ ਬੱਬਰਮਜਾਰਾ।
12-08-2026
ਉਸਮਾਨਪੁਰ/ਜਾਡਲਾ, 11 ਅਗਸਤ (ਸੰਦੀਪ ਮਝੂਰ, ਹਰਕੰਵਲ ਸਿੰਘ ਕੌਲਗੜ੍ਹ) - ਪਿੰਡ ਮਜਾਰਾ ਕਲਾਂ ਦੇ ਵਸਨੀਕ, ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਦਿਲਦਾਰ ਸਿੰਘ ਬੱਬਰਮਜਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਜ਼ਨਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਜਥੇ. ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਬੱਬਰਮਜਾਰਾ ਪਾਰਟੀ ਦੇ ਵਫਾਦਾਰ ਸਿਪਾਹੀ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਅਕਾਲੀ ਸਰਕਾਰ ਸਮੇਂ ਬਤੌਰ ਮਾਰਕੀਟ ਕਮੇਟੀ ਚੇਅਰਮੈਨ ਆਪਣੀਆਂ ਵਧੀਆ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਇਮਾਨਦਾਰ ਅਤੇ ਮਿਹਨਤੀ ਆਗੂ ਹਨ। ਇਸ ਲਈ ਪਾਰਟੀ ਵਲੋਂ ਉਨ੍ਹਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਗਿਆ ਹੈ। ਇਸ ਮੌਕੇ ਦਿਲਦਾਰ ਸਿੰਘ ਬੱਬਰਮਜਾਰਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਉਕਤ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾੳਣਗੇ। ਉਨ੍ਹਾਂ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਬਿਰਕਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਜਥੇ. ਸੁਖਦੀਪ ਸਿੰਘ ਸ਼ੁਕਾਰ, ਰਾਣਾ ਪ੍ਰਤਾਪ ਭੱਟੀ ਗੋਰਖਪੁਰ ਸਮੇਤ ਸਮੁੱਚੀ ਲੀਰਡਸ਼ਿਪ ਦਾ ਧੰਨਵਾਦ ਕੀਤਾ ਹੈ।