11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਕਾਲੀਆਂ ਦੀਆਂ ਵਰਕਰ ਮਿਲਣੀਆਂ ਨੇ ਛੇੜੀ ਨਵੀਂ ਸਿਆਸੀ ਚਰਚਾ

ਜਾਡਲਾ, 11 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸਰਕਲ ਜਾਡਲਾ ਦੇ ਪ੍ਰਧਾਨ ਸਰਦਾਰ ਹਰਨੇਕ ਸਿੰਘ ਬੜਵਾ ਦੀ ਅਗਵਾਈ ਹੇਠ ਪਾਰਟੀ ਦੀਆਂ ਜ਼ਮੀਨੀ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿੱਚ ਵਰਕਰ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਮਿਲਣੀਆਂ ਦੌਰਾਨ ਪਾਰਟੀ ਆਗੂਆਂ ਨੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਜਾਡਲਾ, 11 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸਰਕਲ ਜਾਡਲਾ ਦੇ ਪ੍ਰਧਾਨ ਸਰਦਾਰ ਹਰਨੇਕ ਸਿੰਘ ਬੜਵਾ ਦੀ ਅਗਵਾਈ ਹੇਠ ਪਾਰਟੀ ਦੀਆਂ ਜ਼ਮੀਨੀ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿੱਚ ਵਰਕਰ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਮਿਲਣੀਆਂ ਦੌਰਾਨ ਪਾਰਟੀ ਆਗੂਆਂ ਨੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸਰਦਾਰ ਸੁਖਦੀਪ ਸਿੰਘ ਸ਼ੁਕਾਰ ਵੱਲੋਂ ਪਿੰਡ ਬੜਵਾ, ਸੋਨਾ, ਬਘੌਰਾ, ਕਿਸ਼ਨਪੁਰਾ, ਸਜਾਵਲਪੁਰ, ਸਨਾਵਾ, ਨਾਈਮਜਾਰਾ ਅਤੇ ਬੀਰੋਵਾਲ ਵਿਖੇ ਕੀਤੀਆਂ ਗਈਆਂ ਵਰਕਰ ਮਿਲਣੀਆਂ ਦੌਰਾਨ ਪਾਰਟੀ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੰਦਿਆਂ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਸਰਗਰਮ ਕਰਨ ’ਤੇ ਜ਼ੋਰ ਦਿੱਤਾ। ਇਕੱਠਾਂ ਨੂੰ ਸੰਬੋਧਨ ਕਰਦਿਆਂ ਸੁਖਦੀਪ ਸਿੰਘ ਸ਼ੁਕਾਰ ਅਤੇ ਸਰਦਾਰ ਹਰਨੇਕ ਸਿੰਘ ਬੜਵਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦਾ ਜ਼ਮੀਨੀ ਵਰਕਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਾਡਲਾ ਸਰਕਲ ਦੇ ਹਰੇਕ ਪਿੰਡ ਵਿੱਚ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਥਾਨਕ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਇਆ ਜਾਵੇਗਾ। ਅੱਠ ਪਿੰਡਾਂ ਵਿੱਚ ਹੋਈਆਂ ਇਨ੍ਹਾਂ ਵਰਕਰ ਮਿਲਣੀਆਂ ਨੂੰ ਲੈ ਕੇ ਜਾਡਲਾ ਇਲਾਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਆਗੂਆਂ ਵੱਲੋਂ ਪਿੰਡ ਪੱਧਰ ’ਤੇ ਵਧਾਈ ਜਾ ਰਹੀ ਸਰਗਰਮੀ ਨੂੰ ਆਉਣ ਵਾਲੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸਰਦਾਰ ਗੁਰਜਿੰਦਰ ਸਿੰਘ ਦੌਲਤਪੁਰ, ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੂੰ ਸਾਈਕਲ ਭੇਟ ਕਰਨ ਮੌਕੇ ਦਾਨੀ ਸੱਜਣਾਂ ਨਾਲ ਸਕੂਲ ਸਟਾਫ਼ ਤੇ ਪਤਵੰਤੇ ਸੱਜਣ। ਝੰਡੇਰ ਕਲਾਂ ਸਰਕਾਰੀ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰ ਮੀਟਿੰਗ ਉਪਰੰਤ ਗੱਲਬਾਤ ਸਮੇਂ। ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿਤਾਂ ਦੀ ਰ...
Ad Position 24