ਐੱਸ.ਪੀ-ਡੀ. ਚੌਧਰੀ ਪਵਨਜੀਤ ਆਜ਼ਾਦੀ ਦਿਹਾੜੇ ’ਤੇ ਕੀਤੇ ਜਾਣਗੇ ਵਿਸ਼ੇਸ਼ ਤੌਰ ’ਤੇ ਸਨਮਾਨਿਤ
ਕਾਠਗੜ੍ਹ, 12 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਕਾਠਗੜ੍ਹ ਨੇੜਲੇ ਪਿੰਡ ਬੇਹਰੜੀ ਦੇ ਜੰਮਪਲ ਚੌਧਰੀ ਪਵਨਜੀਤ ਐੱਸ. ਪੀ-ਡੀ ਨੂੰ ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਕਾਠਗੜ੍ਹ, 12 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਕਾਠਗੜ੍ਹ ਨੇੜਲੇ ਪਿੰਡ ਬੇਹਰੜੀ ਦੇ ਜੰਮਪਲ ਚੌਧਰੀ ਪਵਨਜੀਤ ਐੱਸ.ਪੀ-ਡੀ ਨੂੰ ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਚੌਧਰੀ ਪਵਨਜੀਤ ਨੇ ਪੁਲਿਸ ਵਿਭਾਗ ਵਿੱਚ ਆਪਣੀ ਸਖ਼ਤ ਮਿਹਨਤ ਨਾਲ ਇਹ ਉੱਚਾ ਮੁਕਾਮ ਹਾਸਲ ਕੀਤਾ ਹੈ। ਆਪਣੇ ਸੇਵਾ ਕਾਲ ਦੌਰਾਨ ਉਨ੍ਹਾਂ ਨੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਸ਼ਾਨਦਾਰ ਕੰਮ ਕੀਤਾ ਅਤੇ ਇਨਸਾਫ਼ ਦੀ ਕੁਰਸੀ ‘ਤੇ ਬੈਠ ਕੇ ਹਮੇਸ਼ਾ ਆਮ ਜਨਤਾ ਦੀ ਸੇਵਾ ਕੀਤੀ, ਜਿਸ ਦੇ ਸਿੱਟੇ ਵਜੋਂ ਅੱਜ ਵਿਭਾਗ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੀ ਇਸ ਬਹਿਤਰੀਨ ਕਾਰਗੁਜ਼ਾਰੀ ‘ਤੇ ਸਮੁੱਚੇ ਖੇਤਰ ਤੇ ਬਿਰਾਦਰੀ ਨੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜਕੱਲ੍ਹ ਉਹ ਐੱਸ.ਪੀ-ਡੀ ਖੰਨਾ ਦੇ ਅਹੁਦੇ ‘ਤੇ ਤਾਇਨਾਤ ਹੋ ਕੇ ਜਨਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੂੰ ਇਹ ਸਨਮਾਨ ਮਿਲਣ ਦੀ ਖ਼ਬਰ ‘ਤੇ ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਵੀ ਐੱਸ.ਪੀ-ਡੀ ਚੌਧਰੀ ਪਵਨਜੀਤ ਨੂੰ ਉਚੇਚੇ ਤੌਰ ‘ਤੇ ਮੁਬਾਰਕਬਾਦ ਦਿੱਤੀ ਹੈ।