13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਥਿਤ ਦੋਸ਼ੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਚ. ਓ ਚੌਧਰੀ ਵਰਿੰਦਰ ਕੁਮਾਰ। ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ, 12 ਅਗਸਤ (ਜਸਬੀਰ ਸਿੰਘ ਨੂਰਪੁਰ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ. ਬੀ.

Ad Position 21
No active advertisement
ਅਜੀਤ ਡੈਸਕ 13-08-2026
ਨਵਾਂਸ਼ਹਿਰ, 12 ਅਗਸਤ (ਜਸਬੀਰ ਸਿੰਘ ਨੂਰਪੁਰ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਐਸ. ਐਸ. ਪੀ ਤੁਸ਼ਾਰ ਗੁਪਤਾ ਤੇ ਡੀ.ਐਸ.ਪੀ ਪੰਕਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਜਾਡਲਾ ਤੋਂ ਹੁੰਦੇ ਹੋਏ ਰਾਹੋਂ ਰੋਡ ਵੱਲ ਜਾ ਰਹੇ ਸੀ ਤੇ ਜਦੋਂ ਉਹ ਸਹਾਬਪੁਰ ਪਿੰਡ ਦੇ ਰਸਤੇ ਵੱਲ ਨੂੰ ਮੁੜੇ ਤਾਂ ਉਸ ਰੋਡ ’ਤੇ 100 ਮੀਟਰ ਅੱਗੇ ਜਾ ਕੇ ਉਹਨਾਂ ਨੂੰ ਇਕ ਸ਼ੱਕੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਲਵਪ੍ਰੀਤ ਸਿੰਘ ਪੁੱਤਰ ਮਾਂਗਟ ਰਾਮ ਵਾਸੀ ਸੋਇਤਾ ਥਾਣਾ ਰਾਹੋਂ ਜ਼ਿਲ੍ਹਾ ਸ.ਭ.ਸ ਨਗਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸਰੀਰ ਦਾਨ ਕਰਨ ਦਾ ਪ੍ਰਣ ਕਰਨ ’ਤੇ ਪਛਾਣ ਪੱਤਰ ਭੇਟ ਕੀਤੇ ਅਗਲੀ ਖ਼ਬਰ ਰਾਹੁਲ ਚੌਧਰੀ ਥੋਪੀਆ ਪਦਉੱਨਤ ਹੋ ਕੇ ਬਣੇ ਏ. ਐਸ. ਆਈ
Ad Position 24