12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬੱਬਰ ਕਰਮ ਸਿੰਘ ਸਮੇਤ ਸਮੂਹ ਬੱਬਰ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਪੋਸਟਰ ਜਾਰੀ

ਜਾਡਲਾ, 12 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸ਼ਹੀਦ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ ਬੱਬਰ ਅਕਾਲੀ ਲਹਿਰ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸੇ ਤਹਿਤ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-08-2026
ਜਾਡਲਾ, 12 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸ਼ਹੀਦ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ ਬੱਬਰ ਅਕਾਲੀ ਲਹਿਰ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸੇ ਤਹਿਤ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਇਹ ਸਮਾਗਮ ਹਰ ਸਾਲ ਦੀ ਤਰ੍ਹਾਂ ਇੱਕ ਸਤੰਬਰ ਨੂੰ ਦੌਲਤਪੁਰ ਦੀ ਇਤਿਹਾਸਕ ਧਰਤੀ ’ਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਲੋਕ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਨਗਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਪੋਸਟਰ ਜਾਰੀ ਕਰਨ ਮੌਕੇ ਸ਼ਹੀਦ ਬੱਬਰ ਕਰਮ ਸਿੰਘ, ਬੱਬਰ ਉਦੈ ਸਿੰਘ ਰਾਮਗੜ੍ਹ ਝੁੰਗੀਆਂ, ਬੱਬਰ ਬਿਸ਼ਨ ਸਿੰਘ ਮਾਂਗਟ, ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ ਅਤੇ ਦੌਲਤਪੁਰ ਦੇ ਸਮੂਹ ਬੱਬਰ ਸ਼ਹੀਦਾਂ ਸਮੇਤ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਛੇਵੀਂ ਦੌਲਤਪੁਰ, ਗੁਰਦੁਆਰਾ ਬਾਬਾ ਸ੍ਰੀ ਚੰਦ ਜੀ, ਗੁਰਦੁਆਰਾ ਗੁਰੂ ਰਵਿਦਾਸ ਜੀ, ਸ਼ਹੀਦ ਕੈਪਟਨ ਮਹਿਤਾ ਸਿੰਘ ਸੇਵਾ ਸੁਸਾਇਟੀ, ਗੁਰਦੁਆਰਾ ਹਰੀਸਰ ਸਾਹਿਬ ਜੀ, ਨਗਰ ਪੰਚਾਇਤ ਦੌਲਤਪੁਰ ਦੇ ਨੁਮਾਇੰਦੇ, ਪਤਵੰਤੇ ਸੱਜਣ, ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਅਤੇ ਸਮੁੱਚਾ ਸਟਾਫ ਹਾਜ਼ਰ ਸੀ। ਟਰੱਸਟ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਜਿਊਂਦਾ ਰੱਖਣਾ ਨਵੀਂ ਪੀੜ੍ਹੀ ਨੂੰ ਇਤਿਹਾਸ ਅਤੇ ਕੁਰਬਾਨੀ ਦੀ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸਮਾਗਮ ’ਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲਾਪਰਵਾਹ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ-ਧੀ ਦੀ ਮੌਤ, 3 ਹੋਰ ਜ਼ਖਮੀ ਅਗਲੀ ਖ਼ਬਰ ਸਾਈਂ ਜਸਵੀਰ ਦਾਸ ਸਾਬਰੀ ਖਾਨਖਾਨਾ ਵਾਲੇ ਸਵਰਗ ਸਿਧਾਰੇ
Ad Position 24